6ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ; ਮੈਂ ਮਦਦ ਲਈ ਆਪਣੇ ਪਰਮੇਸ਼ਵਰ ਨੂੰ ਦੁਹਾਈ ਦਿੱਤੀ। ਉਸ ਨੇ ਆਪਣੇ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ। ਮੇਰੀ ਪੁਕਾਰ ਉਸ ਦੇ ਅੱਗੇ, ਸਗੋਂ ਉਸਦੇ ਕੰਨਾਂ ਤੱਕ ਪਹੁੰਚੀ।
7ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ; ਉਹ ਕੰਬ ਗਈਆਂ ਕਿਉਂਕਿ ਉਹ ਗੁੱਸੇ ਵਿੱਚ ਸੀ।
8ਉਸ ਦੀਆਂ ਨਾਸਾਂ ਵਿੱਚੋਂ ਧੂੰਆਂ ਉੱਠਿਆ; ਉਸ ਦੇ ਮੂੰਹ ਵਿੱਚੋਂ ਭਸਮ ਕਰਨ ਵਾਲੀ ਅੱਗ ਨਿਕਲੀ, ਉਸ ਵਿੱਚੋਂ ਬਲਦੇ ਕੋਲੇ ਨਿਕਲੇ।
9ਉਸਨੇ ਸਵਰਗ ਨੂੰ ਝੁਕਾਇਆ ਅਤੇ ਹੇਠਾਂ ਉੱਤਰ ਆਇਆ; ਅਤੇ ਉਸਦੇ ਪੈਰਾਂ ਹੇਠ ਕਾਲੇ ਬੱਦਲ ਸਨ।
10ਉਹ ਕਰੂਬੀਆਂ ਉੱਤੇ ਸਵਾਰ ਹੋ ਕੇ ਉੱਡ ਗਿਆ; ਉਹ ਪੌਣ ਦੇ ਖੰਭਾ ਉੱਤੇ ਵੇਖਿਆ ਗਿਆ।