ਜ਼ਬੂਰਾਂ 18

ਉਸਨੇ ਸਵਰਗ ਨੂੰ ਝੁਕਾਇਆ ਅਤੇ ਹੇਠਾਂ ਉੱਤਰ ਆਇਆ; ਅਤੇ ਉਸਦੇ ਪੈਰਾਂ ਹੇਠ ਕਾਲੇ ਬੱਦਲ ਸਨ।

Psalm 18:9 (UKJV) He bowed the heavens also, and came down: and darkness was under his feet.

7ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ; ਉਹ ਕੰਬ ਗਈਆਂ ਕਿਉਂਕਿ ਉਹ ਗੁੱਸੇ ਵਿੱਚ ਸੀ।

8ਉਸ ਦੀਆਂ ਨਾਸਾਂ ਵਿੱਚੋਂ ਧੂੰਆਂ ਉੱਠਿਆ; ਉਸ ਦੇ ਮੂੰਹ ਵਿੱਚੋਂ ਭਸਮ ਕਰਨ ਵਾਲੀ ਅੱਗ ਨਿਕਲੀ, ਉਸ ਵਿੱਚੋਂ ਬਲਦੇ ਕੋਲੇ ਨਿਕਲੇ।

9ਉਸਨੇ ਸਵਰਗ ਨੂੰ ਝੁਕਾਇਆ ਅਤੇ ਹੇਠਾਂ ਉੱਤਰ ਆਇਆ; ਅਤੇ ਉਸਦੇ ਪੈਰਾਂ ਹੇਠ ਕਾਲੇ ਬੱਦਲ ਸਨ।

10ਉਹ ਕਰੂਬੀਆਂ ਉੱਤੇ ਸਵਾਰ ਹੋ ਕੇ ਉੱਡ ਗਿਆ; ਉਹ ਪੌਣ ਦੇ ਖੰਭਾ ਉੱਤੇ ਵੇਖਿਆ ਗਿਆ।

11ਉਸ ਨੇ ਹਨੇਰੇ ਨੂੰ ਆਪਣਾ ਢੱਕਣ, ਆਪਣੇ ਆਲੇ-ਦੁਆਲੇ ਨੂੰ ਆਪਣੀ ਛੱਤ ਬਣਾਇਆ ਹੈ, ਅਕਾਸ਼ ਦੇ ਹਨੇਰੇ ਮੀਂਹ ਦੇ ਬੱਦਲਾਂ ਨੂੰ ਬਣਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.