ਜ਼ਬੂਰਾਂ 20

ਅਸੀਂ ਤੇਰੀ ਜਿੱਤ ਦੀ ਖੁਸ਼ੀ ਵਿੱਚ ਜੈਕਾਰੇ ਮਾਰਾਂਗੇ ਅਤੇ ਆਪਣੇ ਪਰਮੇਸ਼ਵਰ ਦੇ ਨਾਮ ਵਿੱਚ ਆਪਣੇ ਝੰਡੇ ਖੜੇ ਕਰਾਂਗੇ। ਯਾਹਵੇਹ ਤੇਰੀਆਂ ਸਾਰੀਆਂ ਬੇਨਤੀਆਂ ਪੂਰੀਆਂ ਕਰੇ।

Psalm 20:5 (UKJV) We will rejoice in your salvation, and in the name of our God we will set up our banners: the LORD fulfill all your petitions.

3ਉਹ ਤੇਰੀਆਂ ਸਾਰੀਆਂ ਬਲੀਆਂ ਨੂੰ ਯਾਦ ਰੱਖੇ ਅਤੇ ਤੇਰੀਆਂ ਹੋਮ ਦੀਆਂ ਭੇਟਾਂ ਨੂੰ ਸਵੀਕਾਰ ਕਰੇ।

4ਉਹ ਤੇਰੇ ਦਿਲ ਦੀ ਇੱਛਾ ਅਨੁਸਾਰ ਤੈਨੂੰ ਦੇਵੇ ਅਤੇ ਤੇਰੀਆਂ ਸਾਰੀਆਂ ਯੋਜਨਾਵਾਂ ਨੂੰ ਸਫਲ ਕਰੇ।

5ਅਸੀਂ ਤੇਰੀ ਜਿੱਤ ਦੀ ਖੁਸ਼ੀ ਵਿੱਚ ਜੈਕਾਰੇ ਮਾਰਾਂਗੇ ਅਤੇ ਆਪਣੇ ਪਰਮੇਸ਼ਵਰ ਦੇ ਨਾਮ ਵਿੱਚ ਆਪਣੇ ਝੰਡੇ ਖੜੇ ਕਰਾਂਗੇ। ਯਾਹਵੇਹ ਤੇਰੀਆਂ ਸਾਰੀਆਂ ਬੇਨਤੀਆਂ ਪੂਰੀਆਂ ਕਰੇ।

6ਹੁਣ ਮੈਂ ਇਹ ਜਾਣਦਾ ਹਾਂ: ਯਾਹਵੇਹ ਆਪਣੇ ਮਸਹ ਕੀਤੇ ਹੋਏ ਨੂੰ ਜਿੱਤ ਦਿੰਦਾ ਹੈ। ਉਹ ਉਸ ਨੂੰ ਆਪਣੇ ਸਵਰਗੀ ਅਸਥਾਨ ਤੋਂ ਆਪਣੇ ਸੱਜੇ ਹੱਥ ਦੀ ਜੇਤੂ ਸ਼ਕਤੀ ਨਾਲ ਉੱਤਰ ਦਿੰਦਾ ਹੈ।

7ਕੋਈ ਰਥਾਂ ਉੱਤੇ ਅਤੇ ਕੋਈ ਘੋੜਿਆਂ ਉੱਤੇ ਭਰੋਸਾ ਰੱਖਦਾ ਹੈ, ਪਰ ਅਸੀਂ ਆਪਣੇ ਪਰਮੇਸ਼ਵਰ ਦੇ ਨਾਮ ਉੱਤੇ ਭਰੋਸਾ ਰੱਖਦੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.