ਜ਼ਬੂਰਾਂ 21

ਰਾਜੇ ਨੇ ਤੇਰੇ ਤੋਂ ਜੀਵਨ ਮੰਗਿਆ, ਅਤੇ ਤੂੰ ਉਸਨੂੰ ਦਿੱਤਾ ਸਗੋਂ ਸਦਾ ਅਤੇ ਸਦਾ ਦਾ ਜੀਵਨ ਦਿੱਤਾ ਹੈ।

Psalm 21:4 (UKJV) He asked life of you, and you gave it him, even length of days for ever and ever.

2ਤੂੰ ਉਸ ਦੇ ਦਿਲ ਦੀ ਇੱਛਾ ਪੂਰੀ ਕਰ ਦਿੱਤੀ ਹੈ ਅਤੇ ਉਸ ਦੇ ਬੁੱਲ੍ਹਾਂ ਦੀ ਬੇਨਤੀ ਨੂੰ ਰੋਕਿਆ ਨਹੀਂ ਹੈ।

3ਤੁਸੀਂ ਉਸ ਨੂੰ ਭਰਪੂਰ ਅਸੀਸਾਂ ਦੇਣ ਲਈ ਆਏ ਹੋ ਅਤੇ ਤੁਸੀਂ ਉਸ ਦੇ ਸਿਰ ਉੱਤੇ ਸ਼ੁੱਧ ਸੋਨੇ ਦਾ ਤਾਜ ਰੱਖਿਆ ਹੈ।

4ਰਾਜੇ ਨੇ ਤੇਰੇ ਤੋਂ ਜੀਵਨ ਮੰਗਿਆ, ਅਤੇ ਤੂੰ ਉਸਨੂੰ ਦਿੱਤਾ ਸਗੋਂ ਸਦਾ ਅਤੇ ਸਦਾ ਦਾ ਜੀਵਨ ਦਿੱਤਾ ਹੈ।

5ਜੋ ਜਿੱਤਾਂ ਤੁਸੀਂ ਦਿੱਤੀਆਂ ਹਨ, ਉਸ ਦੀ ਮਹਿਮਾ ਬਹੁਤ ਉੱਚੀ ਹੈ; ਤੁਸੀਂ ਉਸ ਨੂੰ ਸ਼ਾਨ ਅਤੇ ਮਹਿਮਾ ਬਖਸ਼ੀ ਹੈ।

6ਨਿਸ਼ਚੇ ਹੀ ਤੁਸੀਂ ਰਾਜੇ ਨੂੰ ਬੇਅੰਤ ਅਸੀਸਾਂ ਪ੍ਰਦਾਨ ਕੀਤੀਆਂ ਹਨ ਅਤੇ ਉਸਨੂੰ ਆਪਣੀ ਹਜ਼ੂਰੀ ਦੇ ਆਨੰਦ ਨਾਲ ਪ੍ਰਸੰਨ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.