23ਹੇ ਯਾਹਵੇਹ ਤੋਂ ਡਰਨ ਵਾਲਿਓ, ਉਸਦੀ ਉਸਤਤ ਕਰੋ! ਹੇ ਯਾਕੋਬ ਦੀ ਸਾਰੀ ਵੰਸ਼, ਉਹ ਦਾ ਆਦਰ ਕਰੋ! ਹੇ ਇਸਰਾਏਲ ਦੇ ਸਾਰੇ ਵੰਸ਼ੋ, ਉਸ ਦਾ ਆਦਰ ਕਰੋ!
24ਕਿਉਂਕਿ ਉਸ ਨੇ ਦੁੱਖੀ ਦੇ ਦੁੱਖ ਨੂੰ ਤੁੱਛ ਨਹੀਂ ਜਾਣਿਆ ਹੈ; ਉਸ ਨੇ ਆਪਣਾ ਮੂੰਹ ਉਸ ਤੋਂ ਨਹੀਂ ਲੁਕਾਇਆ ਪਰ ਸਹਾਇਤਾ ਲਈ ਉਸ ਦੀ ਦੁਹਾਈ ਸੁਣੀ ਹੈ।
25ਤੇਰੇ ਵੱਲੋਂ ਮਹਾਨ ਸਭਾ ਵਿੱਚ ਮੇਰੀ ਉਸਤਤ ਦਾ ਵਿਸ਼ਾ ਆਉਂਦਾ ਹੈ; ਤੇਰੇ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾ ਪੂਰੀਆਂ ਕਰਾਂਗਾ।
26ਗਰੀਬ ਖਾ ਕੇ ਰੱਜ ਜਾਣਗੇ; ਜਿਹੜੇ ਯਾਹਵੇਹ ਨੂੰ ਭਾਲਦੇ ਹਨ, ਉਹ ਉਸ ਦੀ ਉਸਤਤ ਕਰਨਗੇ, ਤੁਹਾਡੇ ਦਿਲ ਸਦਾ ਜਿਉਂਦੇ ਰਹਿਣ!
27ਧਰਤੀ ਦੀਆਂ ਸਾਰੀਆਂ ਕੌਮਾਂ ਯਾਹਵੇਹ ਨੂੰ ਯਾਦ ਕਰਨਗੇ ਅਤੇ ਉਸ ਵੱਲ ਮੁੜਨਗੇ, ਅਤੇ ਕੌਮਾਂ ਦੇ ਸਾਰੇ ਪਰਿਵਾਰ ਉਸ ਦੇ ਅੱਗੇ ਮੱਥਾ ਟੇਕਣਗੇ,