ਜ਼ਬੂਰਾਂ 22

ਫਿਰ ਵੀ ਤੂੰ ਪਵਿੱਤਰ ਪੁਰਖ ਦੇ ਰੂਪ ਵਿੱਚ ਬਿਰਾਜਮਾਨ ਹੈ; ਤੂੰ ਉਹ ਹੈ ਜਿਸ ਦੀ ਇਸਰਾਏਲ ਉਸਤਤ ਕਰਦਾ ਹੈ।

Psalm 22:3 (UKJV) But you are holy, O you that inhabit the praises of Israel.

1ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਤੂੰ ਮੈਨੂੰ ਬਚਾਉਣ ਤੋਂ ਇੰਨਾ ਦੂਰ ਕਿਉਂ ਹੈ, ਮੇਰੇ ਦੁੱਖ ਦੇ ਰੋਣ ਤੋਂ ਕਿਉਂ ਦੂਰ ਰਹਿੰਦਾ ਹੈ?

2ਹੇ ਮੇਰੇ ਪਰਮੇਸ਼ਵਰ, ਮੈਂ ਦਿਨ ਨੂੰ ਪੁਕਾਰਦਾ ਹਾਂ, ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪੁਕਾਰਦਾ ਹਾਂ, ਪਰ ਮੈਨੂੰ ਚੈਨ ਨਹੀਂ ਮਿਲਦਾ।

3ਫਿਰ ਵੀ ਤੂੰ ਪਵਿੱਤਰ ਪੁਰਖ ਦੇ ਰੂਪ ਵਿੱਚ ਬਿਰਾਜਮਾਨ ਹੈ; ਤੂੰ ਉਹ ਹੈ ਜਿਸ ਦੀ ਇਸਰਾਏਲ ਉਸਤਤ ਕਰਦਾ ਹੈ।

4ਸਾਡੇ ਪਿਉ ਦਾਦਿਆਂ ਨੇ ਤੇਰੇ ਉੱਤੇ ਭਰੋਸਾ ਰੱਖਿਆ; ਉਹਨਾਂ ਨੇ ਭਰੋਸਾ ਕੀਤਾ ਅਤੇ ਤੂੰ ਉਹਨਾਂ ਨੂੰ ਛੁਡਾਇਆ।

5ਉਹਨਾਂ ਨੇ ਤੇਰੇ ਅੱਗੇ ਦੁਹਾਈ ਦਿੱਤੀ ਅਤੇ ਬਚਾਏ ਗਏ; ਉਹਨਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਸ਼ਰਮਿੰਦੇ ਨਾ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.