ਜ਼ਬੂਰਾਂ 23

1ਯਾਹਵੇਹ ਮੇਰਾ ਚਰਵਾਹਾ ਹੈ, ਮੈਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇਗੀ।

2ਉਹ ਮੈਨੂੰ ਹਰੀ-ਹਰੀ ਘਾਹ ਵਿੱਚ ਲੇਟਣ ਦਿੰਦਾ ਹੈ, ਉਹ ਮੈਨੂੰ ਸ਼ਾਂਤ ਪਾਣੀਆਂ ਦੇ ਵੱਲ ਲੈ ਜਾਂਦਾ ਹੈ।

3ਉਹ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਉਹ ਆਪਣੇ ਨਾਮ ਦੇ ਲਈ ਮੇਰੀ ਸਹੀ ਮਾਰਗਾਂ ਉੱਤੇ ਚੱਲਣ ਵਿੱਚ ਅਗਵਾਈ ਕਰਦਾ ਹੈ।

4ਭਾਵੇਂ ਮੈਂ ਹਨੇਰੇ ਨਾਲ ਭਰੀ ਹੋਈ ਘਾਟੀ ਵਿੱਚੋਂ ਦੀ ਹੋ ਕੇ ਲੰਘਾਂ, ਮੈਂ ਕਿਸੇ ਬੁਰਾਈ ਤੋਂ ਨਾ ਡਰਾਂਗਾਂ, ਕਿਉਂਕਿ ਤੂੰ ਜੋ ਮੇਰੇ ਨਾਲ ਹੈ; ਤੇਰੀ ਸੋਟੀ ਅਤੇ ਤੇਰੀ ਲਾਠੀ, ਮੈਨੂੰ ਦਿਲਾਸਾ ਦਿੰਦੀਆ ਹਨ।

5ਤੂੰ ਮੇਰੇ ਦੁਸ਼ਮਣਾਂ ਦੀ ਮੌਜੂਦਗੀ ਵਿੱਚ ਮੇਰੇ ਸਾਹਮਣੇ ਇੱਕ ਮੇਜ਼ ਤਿਆਰ ਕਰਦਾ ਹੈ। ਤੂੰ ਮੇਰੇ ਸਿਰ ਨੂੰ ਤੇਲ ਨਾਲ ਮਸਹ ਕਰਦਾ ਹੈ; ਮੇਰਾ ਕਟੋਰਾ ਬਰਕਤਾਂ ਨਾਲ ਹੋਇਆ ਹੈ।

6ਯਕੀਨਨ ਤੇਰੀ ਚੰਗਿਆਈ ਅਤੇ ਪਿਆਰ ਮੇਰੇ ਜੀਵਨ ਦੇ ਸਾਰੇ ਦਿਨਾਂ ਵਿੱਚ ਮੇਰੇ ਨਾਲ-ਨਾਲ ਰਹੇਗੀ, ਅਤੇ ਮੈਂ ਸਦਾ ਦੇ ਲਈ ਯਾਹਵੇਹ ਦੇ ਘਰ ਵਿੱਚ ਵਾਸ ਕਰਦਾ ਰਹਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.