ਜ਼ਬੂਰਾਂ 27

ਕਿਉਂਕਿ ਮੁਸੀਬਤ ਦੇ ਦਿਨ ਉਹ ਮੈਨੂੰ ਆਪਣੇ ਨਿਵਾਸ ਵਿੱਚ ਸੰਭਾਲੇਗਾ; ਉਹ ਮੈਨੂੰ ਆਪਣੇ ਪਵਿੱਤਰ ਤੰਬੂ ਦੀ ਸ਼ਰਨ ਵਿੱਚ ਛੁਪਾਵੇਗਾ ਅਤੇ ਮੈਨੂੰ ਚੱਟਾਨ ਉੱਤੇ ਉੱਚਾ ਕਰੇਗਾ।

Psalm 27:5 (UKJV) For in the time of trouble he shall hide me in his pavilion: in the secret of his tabernacle shall he hide me; he shall set me up upon a rock.

3ਭਾਵੇਂ ਫ਼ੌਜ ਮੈਨੂੰ ਘੇਰ ਲਵੇ, ਮੇਰਾ ਦਿਲ ਨਹੀਂ ਡਰੇਗਾ; ਭਾਵੇਂ ਮੇਰੇ ਵਿਰੁੱਧ ਯੁੱਧ ਹੋਵੇ, ਤਦ ਵੀ ਮੈਂ ਭਰੋਸਾ ਰੱਖਾਂਗਾ।

4ਮੈਂ ਯਾਹਵੇਹ ਤੋਂ ਇੱਕੋ ਚੀਜ਼ ਮੰਗਦਾ ਹਾਂ, ਇਹੀ ਮੇਰੀ ਚਾਹਤ ਹੈ: ਕਿ ਮੈਂ ਆਪਣੇ ਜੀਵਨ ਦੇ ਸਾਰੇ ਦਿਨ ਯਾਹਵੇਹ ਦੇ ਘਰ ਵਿੱਚ ਵੱਸਿਆ ਰਹਾਂ। ਤਾਂ ਜੋ ਯਾਹਵੇਹ ਦੀ ਸੁੰਦਰਤਾ ਨੂੰ ਨਿਹਾਰਦਾ ਰਹਾਂ ਅਤੇ ਉਸਨੂੰ ਉਸਦੇ ਹੈਕਲ ਵਿੱਚ ਭਾਲ ਸਕਾਂ।

5ਕਿਉਂਕਿ ਮੁਸੀਬਤ ਦੇ ਦਿਨ ਉਹ ਮੈਨੂੰ ਆਪਣੇ ਨਿਵਾਸ ਵਿੱਚ ਸੰਭਾਲੇਗਾ; ਉਹ ਮੈਨੂੰ ਆਪਣੇ ਪਵਿੱਤਰ ਤੰਬੂ ਦੀ ਸ਼ਰਨ ਵਿੱਚ ਛੁਪਾਵੇਗਾ ਅਤੇ ਮੈਨੂੰ ਚੱਟਾਨ ਉੱਤੇ ਉੱਚਾ ਕਰੇਗਾ।

6ਫਿਰ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਦੁਸ਼ਮਣਾਂ ਤੋਂ ਉੱਚਾ ਕੀਤਾ ਜਾਵੇਗਾ। ਉਸਦੇ ਪਵਿੱਤਰ ਤੰਬੂ ਵਿੱਚ ਮੈਂ ਖੁਸ਼ੀ ਦੇ ਜੈਕਾਰਿਆਂ ਨਾਲ ਬਲੀਦਾਨ ਚੜ੍ਹਾਵਾਂਗਾ। ਮੈਂ ਯਾਹਵੇਹ ਲਈ ਗਾਵਾਂਗਾ ਅਤੇ ਸੰਗੀਤ ਬਣਾਵਾਂਗਾ।

7ਹੇ ਯਾਹਵੇਹ, ਜਦੋਂ ਮੈਂ ਪੁਕਾਰਾਂ ਮੇਰੀ ਆਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.