4ਉਹਨਾਂ ਨੂੰ ਉਹਨਾਂ ਦੇ ਕੰਮਾਂ ਅਤੇ ਉਹਨਾਂ ਦੇ ਬੁਰੇ ਕੰਮਾਂ ਅਨੁਸਾਰ ਫਲ ਦੇ। ਉਹਨਾਂ ਨੂੰ ਉਹਨਾਂ ਦੇ ਹੱਥਾਂ ਦੇ ਕੀਤੇ ਦਾ ਬਦਲਾ ਦਿਓ ਅਤੇ ਉਹਨਾਂ ਨੂੰ ਉਹ ਦੰਡ ਦਵੋ ਜੋ ਉਹਨਾਂ ਨੂੰ ਮਿਲਣਾ ਚਾਹੀਦਾ ਹੈ।
5ਕਿਉਂਕਿ ਉਹਨਾਂ ਨੂੰ ਯਾਹਵੇਹ ਦੇ ਕੰਮਾਂ ਦੀ ਕੋਈ ਪਰਵਾਹ ਨਹੀਂ ਹੈ ਅਤੇ ਉਸਦੇ ਹੱਥਾਂ ਨੇ ਕੀ ਕੀਤਾ ਹੈ, ਉਹ ਉਹਨਾਂ ਨੂੰ ਢਾਹ ਦੇਵੇਗਾ ਅਤੇ ਉਹਨਾਂ ਨੂੰ ਦੁਬਾਰਾ ਕਦੇ ਨਹੀਂ ਬਣਾਏਗਾ।
6ਯਾਹਵੇਹ ਦੀ ਵਡਿਆਈ ਹੋਵੇ, ਕਿਉਂਕਿ ਉਸਨੇ ਦਯਾ ਲਈ ਮੇਰੀ ਪੁਕਾਰ ਸੁਣ ਲਈ ਹੈ।
7ਯਾਹਵੇਹ ਮੇਰੀ ਤਾਕਤ ਅਤੇ ਮੇਰੀ ਢਾਲ ਹੈ; ਮੇਰਾ ਦਿਲ ਉਸ ਵਿੱਚ ਭਰੋਸਾ ਰੱਖਦਾ ਹੈ, ਅਤੇ ਉਹ ਮੇਰੀ ਸਹਾਇਤਾ ਕਰਦਾ ਹੈ। ਮੇਰਾ ਦਿਲ ਖੁਸ਼ੀ ਨਾਲ ਉਛਲਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸਦੀ ਵਡਿਆਈ ਕਰਾਂਗਾ।
8ਯਾਹਵੇਹ ਉਸ ਦੇ ਲੋਕਾਂ ਦੀ ਤਾਕਤ ਹੈ, ਉਸਦੇ ਮਸਹ ਕੀਤੇ ਹੋਏ ਲਈ ਮੁਕਤੀ ਦਾ ਗੜ੍ਹ ਹੈ।