ਜ਼ਬੂਰਾਂ 31

ਆਪਣੀ ਹਜ਼ੂਰੀ ਦੀ ਸ਼ਰਨ ਵਿੱਚ ਤੂੰ ਉਹਨਾਂ ਨੂੰ ਮਨੁੱਖ ਦੀ ਸਾਰੀ ਸਾਜ਼ਿਸ਼ਾਂ ਤੋਂ ਲੁਕਾਉਂਦਾ ਹੈ; ਤੂੰ ਉਹਨਾਂ ਨੂੰ ਆਪਣੇ ਨਿਵਾਸ ਵਿੱਚ ਉਹਨਾਂ ਦੋਸ਼ ਲਗਾਉਣ ਵਾਲੀ ਜੀਭਾਂ ਤੋਂ ਸੁਰੱਖਿਅਤ ਰੱਖਦਾ ਹੈ।

Psalm 31:20 (UKJV) You shall hide them in the secret of your presence from the pride of man: you shall keep them secretly in a pavilion from the strife of tongues.

18ਉਹਨਾਂ ਦੇ ਝੂਠ ਬੋਲਣ ਵਾਲੇ ਬੁੱਲ੍ਹਾਂ ਨੂੰ ਚੁੱਪ ਕਰਾ, ਕਿਉਂ ਜੋ ਉਹ ਹੰਕਾਰ ਅਤੇ ਨਫ਼ਰਤ ਨਾਲ ਧਰਮੀਆਂ ਦੇ ਵਿਰੁੱਧ ਬੋਲਦੇ ਹਨ।

19ਤੇਰੀ ਭਲਿਆਈ ਕਿੰਨੀ ਵੱਡੀ ਹੈ ਜਿਹੜੀ ਤੂੰ ਆਪਣੇ ਡਰਨ ਵਾਲਿਆ ਲਈ ਰੱਖੀ ਹੈ, ਜਿਹੜੀ ਤੂੰ ਉਹਨਾਂ ਸਾਰਿਆਂ ਨੂੰ ਦਿੱਤੀ ਹੈ, ਜੋ ਤੇਰੀ ਪਨਾਹ ਲੈਂਦੇ ਹਨ।

20ਆਪਣੀ ਹਜ਼ੂਰੀ ਦੀ ਸ਼ਰਨ ਵਿੱਚ ਤੂੰ ਉਹਨਾਂ ਨੂੰ ਮਨੁੱਖ ਦੀ ਸਾਰੀ ਸਾਜ਼ਿਸ਼ਾਂ ਤੋਂ ਲੁਕਾਉਂਦਾ ਹੈ; ਤੂੰ ਉਹਨਾਂ ਨੂੰ ਆਪਣੇ ਨਿਵਾਸ ਵਿੱਚ ਉਹਨਾਂ ਦੋਸ਼ ਲਗਾਉਣ ਵਾਲੀ ਜੀਭਾਂ ਤੋਂ ਸੁਰੱਖਿਅਤ ਰੱਖਦਾ ਹੈ।

21ਯਾਹਵੇਹ ਦੀ ਵਡਿਆਈ ਹੋਵੇ, ਕਿਉਂਕਿ ਉਸਨੇ ਮੈਨੂੰ ਆਪਣਾ ਅਚੰਭਾ ਪਿਆਰ ਦਿਖਾਇਆ ਹੈ। ਜਦੋਂ ਮੈਂ ਇੱਕ ਘੇਰੇ ਹੋਏ ਸ਼ਹਿਰ ਵਿੱਚ ਸਾਂ।

22ਮੇਰੀ ਚੇਤਾਵਨੀ ਦੀ ਘੜੀ ਵਿੱਚ ਮੈਂ ਕਿਹਾ, “ਮੈਂ ਤੇਰੀ ਨਜ਼ਰ ਤੋਂ ਕੱਟਿਆ ਗਿਆ ਹਾਂ!” ਤਾਂ ਵੀ ਤੂੰ ਮੇਰੀ ਦਯਾ ਦੀ ਦੁਹਾਈ ਸੁਣੀ ਜਦੋਂ ਮੈਂ ਤੇਰੀ ਮਦਦ ਲਈ ਪੁਕਾਰਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.