2ਸਿਤਾਰ ਵਜਾ ਕੇ ਯਾਹਵੇਹ ਦੀ ਵਡਿਆਈ ਕਰੋ; ਦਸ ਤਾਰਾਂ ਵਾਲਾ ਸਾਜ਼ ਵਜਾ ਕੇ ਉਸਦੀ ਉਸਤਤ ਗਾਓ।
3ਉਸ ਲਈ ਇੱਕ ਨਵਾਂ ਗੀਤ ਗਾਓ; ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ।
4ਕਿਉਂਕਿ ਯਾਹਵੇਹ ਦਾ ਬਚਨ ਸਹੀ ਅਤੇ ਸੱਚਾ ਹੈ; ਉਹ ਹਰ ਕੰਮ ਵਿੱਚ ਵਫ਼ਾਦਾਰ ਹੈ।
5ਯਾਹਵੇਹ ਧਾਰਮਿਕਤਾ ਅਤੇ ਨਿਆਂ ਨੂੰ ਪਿਆਰ ਕਰਦਾ ਹੈ; ਧਰਤੀ ਉਸਦੇ ਅਟੁੱਟ ਪਿਆਰ ਨਾਲ ਭਰੀ ਹੋਈ ਹੈ।
6ਯਾਹਵੇਹ ਦੇ ਬਚਨ ਨਾਲ ਸਵਰਗ ਰਚੇ ਗਏ, ਉਹਨਾਂ ਦੀ ਸਾਰੀ ਰਚਨਾ ਉਸਦੇ ਮੂੰਹ ਦੇ ਸਾਹ ਨਾਲ ਕੀਤੀ ਗਈ।