ਜ਼ਬੂਰਾਂ 34

ਆਓ, ਮੇਰੇ ਬੱਚਿਓ, ਮੇਰੀ ਗੱਲ ਸੁਣੋ; ਮੈਂ ਤੁਹਾਨੂੰ ਯਾਹਵੇਹ ਦਾ ਡਰ ਸਿਖਾਵਾਂਗਾ।

Psalm 34:11 (UKJV) Come, all of you children, hearken unto me: I will teach you the fear of the LORD.

9ਹੇ ਪਵਿੱਤਰ ਲੋਕੋ, ਤੁਸੀਂ ਉਸ ਯਾਹਵੇਹ ਤੋਂ ਡਰੋ, ਕਿਉਂਕਿ ਉਸ ਤੋਂ ਡਰਨ ਵਾਲਿਆਂ ਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੁੰਦੀ।

10ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਜਿਹੜੇ ਯਾਹਵੇਹ ਨੂੰ ਭਾਲਦੇ ਹਨ, ਉਹਨਾਂ ਨੂੰ ਕਿਸੇ ਵੀ ਚੰਗੀ ਚੀਜ਼ ਦੀ ਕਮੀ ਨਹੀਂ ਹੁੰਦੀ।

11ਆਓ, ਮੇਰੇ ਬੱਚਿਓ, ਮੇਰੀ ਗੱਲ ਸੁਣੋ; ਮੈਂ ਤੁਹਾਨੂੰ ਯਾਹਵੇਹ ਦਾ ਡਰ ਸਿਖਾਵਾਂਗਾ।

12ਤੁਹਾਡੇ ਵਿੱਚੋਂ ਜੋ ਕੋਈ ਜ਼ਿੰਦਗੀ ਨੂੰ ਪਿਆਰ ਕਰਦਾ ਹੈ ਅਤੇ ਬਹੁਤ ਸਾਰੇ ਚੰਗੇ ਦਿਨ ਦੇਖਣਾ ਚਾਹੁੰਦਾ ਹੈ,

13ਆਪਣੀ ਜੀਭ ਨੂੰ ਬੁਰਾਈ ਤੋਂ ਅਤੇ ਆਪਣੇ ਬੁੱਲ੍ਹਾਂ ਨੂੰ ਝੂਠ ਬੋਲਣ ਤੋਂ ਰੋਕ ਰੱਖੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.