13ਆਪਣੀ ਜੀਭ ਨੂੰ ਬੁਰਾਈ ਤੋਂ ਅਤੇ ਆਪਣੇ ਬੁੱਲ੍ਹਾਂ ਨੂੰ ਝੂਠ ਬੋਲਣ ਤੋਂ ਰੋਕ ਰੱਖੇ।
14ਬੁਰਾਈ ਤੋਂ ਮੁੜ ਕੇ ਅਤੇ ਭਲੇ ਕੰਮ ਕਰੋ; ਸ਼ਾਂਤੀ ਦੀ ਭਾਲ ਵਿੱਚ ਅਤੇ ਇਸ ਦਾ ਪਿੱਛਾ ਕਰੋ।
15ਯਾਹਵੇਹ ਦੀਆਂ ਅੱਖਾਂ ਧਰਮੀ ਲੋਕਾਂ ਉੱਤੇ ਹਨ, ਅਤੇ ਉਸਦੇ ਕੰਨ ਧਿਆਨ ਦੇ ਨਾਲ ਉਨ੍ਹਾਂ ਦੀ ਪ੍ਰਾਰਥਨਾ ਦੇ ਵੱਲ ਲੱਗੇ ਰਹਿੰਦੇ ਹਨ;
16ਪਰ ਯਾਹਵੇਹ ਦਾ ਚਿਹਰਾ ਉਨ੍ਹਾਂ ਲੋਕਾਂ ਦੇ ਵਿਰੁੱਧ ਹੈ ਜੋ ਬੁਰਾਈ ਕਰਦੇ ਹਨ, ਤਾਂ ਜੋ ਉਹਨਾਂ ਦਾ ਨਾਮ ਧਰਤੀ ਤੋਂ ਮਿਟ ਜਾਵੇ।
17ਧਰਮੀ ਪੁਕਾਰਦੇ ਹਨ, ਅਤੇ ਯਾਹਵੇਹ ਉਹਨਾਂ ਨੂੰ ਸੁਣਦਾ ਹੈ; ਯਾਹਵੇਹ ਉਹਨਾਂ ਨੂੰ ਉਹਨਾਂ ਦੀਆਂ ਸਾਰੀਆਂ ਮੁਸੀਬਤਾਂ ਤੋਂ ਛੁਡਾਉਂਦਾ ਹੈ।