ਜ਼ਬੂਰਾਂ 34

ਪਰ ਯਾਹਵੇਹ ਦਾ ਚਿਹਰਾ ਉਨ੍ਹਾਂ ਲੋਕਾਂ ਦੇ ਵਿਰੁੱਧ ਹੈ ਜੋ ਬੁਰਾਈ ਕਰਦੇ ਹਨ, ਤਾਂ ਜੋ ਉਹਨਾਂ ਦਾ ਨਾਮ ਧਰਤੀ ਤੋਂ ਮਿਟ ਜਾਵੇ।

Psalm 34:16 (UKJV) The face of the LORD is against them that do evil, to cut off the remembrance of them from the earth.

14ਬੁਰਾਈ ਤੋਂ ਮੁੜ ਕੇ ਅਤੇ ਭਲੇ ਕੰਮ ਕਰੋ; ਸ਼ਾਂਤੀ ਦੀ ਭਾਲ ਵਿੱਚ ਅਤੇ ਇਸ ਦਾ ਪਿੱਛਾ ਕਰੋ।

15ਯਾਹਵੇਹ ਦੀਆਂ ਅੱਖਾਂ ਧਰਮੀ ਲੋਕਾਂ ਉੱਤੇ ਹਨ, ਅਤੇ ਉਸਦੇ ਕੰਨ ਧਿਆਨ ਦੇ ਨਾਲ ਉਨ੍ਹਾਂ ਦੀ ਪ੍ਰਾਰਥਨਾ ਦੇ ਵੱਲ ਲੱਗੇ ਰਹਿੰਦੇ ਹਨ;

16ਪਰ ਯਾਹਵੇਹ ਦਾ ਚਿਹਰਾ ਉਨ੍ਹਾਂ ਲੋਕਾਂ ਦੇ ਵਿਰੁੱਧ ਹੈ ਜੋ ਬੁਰਾਈ ਕਰਦੇ ਹਨ, ਤਾਂ ਜੋ ਉਹਨਾਂ ਦਾ ਨਾਮ ਧਰਤੀ ਤੋਂ ਮਿਟ ਜਾਵੇ।

17ਧਰਮੀ ਪੁਕਾਰਦੇ ਹਨ, ਅਤੇ ਯਾਹਵੇਹ ਉਹਨਾਂ ਨੂੰ ਸੁਣਦਾ ਹੈ; ਯਾਹਵੇਹ ਉਹਨਾਂ ਨੂੰ ਉਹਨਾਂ ਦੀਆਂ ਸਾਰੀਆਂ ਮੁਸੀਬਤਾਂ ਤੋਂ ਛੁਡਾਉਂਦਾ ਹੈ।

18ਯਾਹਵੇਹ ਟੁੱਟੇ ਦਿਲ ਵਾਲੇ ਦੇ ਨੇੜੇ ਹੈ ਅਤੇ ਕੁਚਲੇ ਆਤਮਾ ਵਾਲੇ ਲੋਕਾਂ ਨੂੰ ਬਚਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.