ਜ਼ਬੂਰਾਂ 34

ਹੇ ਪਵਿੱਤਰ ਲੋਕੋ, ਤੁਸੀਂ ਉਸ ਯਾਹਵੇਹ ਤੋਂ ਡਰੋ, ਕਿਉਂਕਿ ਉਸ ਤੋਂ ਡਰਨ ਵਾਲਿਆਂ ਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੁੰਦੀ।

Psalm 34:9 (UKJV) O fear the LORD, all of you his saints: for there is no lack to them that fear him.

7ਯਾਹਵੇਹ ਦੇ ਦੂਤ ਉਹਨਾਂ ਦੇ ਦੁਆਲੇ ਡੇਰੇ ਲਾਉਂਦਾ ਹੈ ਜੋ ਉਸ ਤੋਂ ਡਰਦੇ ਹਨ, ਅਤੇ ਉਹ ਉਹਨਾਂ ਨੂੰ ਛੁਡਾਉਂਦਾ ਹੈ।

8ਚੱਖ ਕੇ ਵੇਖੋ ਕਿ ਯਾਹਵੇਹ ਭਲਾ ਹੈ; ਧੰਨ ਹੈ ਉਹ ਜਿਹੜਾ ਉਸ ਵਿੱਚ ਪਨਾਹ ਲੈਂਦਾ ਹੈ।

9ਹੇ ਪਵਿੱਤਰ ਲੋਕੋ, ਤੁਸੀਂ ਉਸ ਯਾਹਵੇਹ ਤੋਂ ਡਰੋ, ਕਿਉਂਕਿ ਉਸ ਤੋਂ ਡਰਨ ਵਾਲਿਆਂ ਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੁੰਦੀ।

10ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਜਿਹੜੇ ਯਾਹਵੇਹ ਨੂੰ ਭਾਲਦੇ ਹਨ, ਉਹਨਾਂ ਨੂੰ ਕਿਸੇ ਵੀ ਚੰਗੀ ਚੀਜ਼ ਦੀ ਕਮੀ ਨਹੀਂ ਹੁੰਦੀ।

11ਆਓ, ਮੇਰੇ ਬੱਚਿਓ, ਮੇਰੀ ਗੱਲ ਸੁਣੋ; ਮੈਂ ਤੁਹਾਨੂੰ ਯਾਹਵੇਹ ਦਾ ਡਰ ਸਿਖਾਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.