ਜ਼ਬੂਰਾਂ 37

ਪਰ ਦੁਸ਼ਟ ਨਾਸ ਹੋ ਜਾਣਗੇ: ਭਾਵੇਂ ਯਾਹਵੇਹ ਦੇ ਦੁਸ਼ਮਣ ਖੇਤ ਦੇ ਫੁੱਲਾਂ ਵਰਗੇ ਹਨ, ਉਹ ਮਿਟ ਜਾਣਗੇ, ਸਗੋਂ ਧੂੰਏਂ ਦੇ ਸਮਾਨ ਉੱਡ ਜਾਣਗੇ।

Psalm 37:20 (UKJV) But the wicked shall perish, and the enemies of the LORD shall be as the fat of lambs: they shall consume; into smoke shall they consume away.

18ਯਾਹਵੇਹ ਨਿਰਦੋਸ਼ ਲੋਕਾਂ ਦੇ ਦਿਨਾਂ ਨੂੰ ਜਾਣਦਾ ਹੈ, ਅਤੇ ਉਹਨਾਂ ਦੀ ਵਿਰਾਸਤ ਸਦਾ ਲਈ ਕਾਇਮ ਰਹੇਗੀ।

19ਬਿਪਤਾ ਦੇ ਸਮੇਂ ਉਹ ਸ਼ਰਮਿੰਦਾ ਨਹੀਂ ਹੋਣਗੇ; ਅਤੇ ਕਾਲ ਦੇ ਦਿਨਾਂ ਵਿੱਚ ਉਹ ਰੱਜ ਕੇ ਖਾਣਗੇ।

20ਪਰ ਦੁਸ਼ਟ ਨਾਸ ਹੋ ਜਾਣਗੇ: ਭਾਵੇਂ ਯਾਹਵੇਹ ਦੇ ਦੁਸ਼ਮਣ ਖੇਤ ਦੇ ਫੁੱਲਾਂ ਵਰਗੇ ਹਨ, ਉਹ ਮਿਟ ਜਾਣਗੇ, ਸਗੋਂ ਧੂੰਏਂ ਦੇ ਸਮਾਨ ਉੱਡ ਜਾਣਗੇ।

21ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਖੁੱਲ੍ਹੇ ਦਿਲ ਨਾਲ ਦਿੰਦਾ ਹੈ;

22ਜਿਨ੍ਹਾਂ ਨੂੰ ਯਾਹਵੇਹ ਅਸੀਸ ਦਿੰਦਾ ਹੈ ਉਹ ਧਰਤੀ ਦੇ ਵਾਰਸ ਹੋਣਗੇ, ਪਰ ਜਿਨ੍ਹਾਂ ਨੂੰ ਉਹ ਸਰਾਪ ਦਿੰਦਾ ਹੈ ਤਬਾਹ ਹੋ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.