ਜ਼ਬੂਰਾਂ 38

ਤੇਰੇ ਕ੍ਰੋਧ ਦੇ ਕਾਰਨ ਮੇਰੇ ਸਰੀਰ ਵਿੱਚ ਕੋਈ ਤੰਦਰੁਸਤੀ ਨਹੀਂ ਹੈ; ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ।

Psalm 38:3 (UKJV) There is no soundness in my flesh because of yours anger; neither is there any rest in my bones because of my sin.

1ਯਾਹਵੇਹ, ਆਪਣੇ ਗੁੱਸੇ ਵਿੱਚ ਮੈਨੂੰ ਨਾ ਝਿੜਕੀਂ ਅਤੇ ਨਾ ਹੀ ਆਪਣੇ ਕ੍ਰੋਧ ਵਿੱਚ ਮੈਨੂੰ ਤਾੜ ਕਰ।

2ਤੇਰੇ ਤੀਰਾਂ ਨੇ ਮੈਨੂੰ ਵਿੰਨ੍ਹਿਆ ਹੈ, ਅਤੇ ਤੇਰੇ ਹੱਥ ਨੇ ਮੈਨੂੰ ਦੱਬਾ ਕੇ ਰੱਖਿਆ ਹੈ।

3ਤੇਰੇ ਕ੍ਰੋਧ ਦੇ ਕਾਰਨ ਮੇਰੇ ਸਰੀਰ ਵਿੱਚ ਕੋਈ ਤੰਦਰੁਸਤੀ ਨਹੀਂ ਹੈ; ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ।

4ਮੇਰਾ ਅਪਰਾਧ ਨੇ ਮੈਨੂੰ ਦੱਬ ਦਿੱਤਾ ਹੈ ਇੱਕ ਬੋਝ ਵਾਂਗ ਜੋ ਚੁੱਕਣ ਲਈ ਬਹੁਤ ਭਾਰਾ ਹੈ।

5ਮੇਰੀ ਪਾਪੀ ਮੂਰਖਤਾ ਦੇ ਕਾਰਨ ਮੇਰੇ ਜ਼ਖਮ ਸੜ ਗਏ ਹਨ ਅਤੇ ਘਿਣਾਉਣੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.