ਜ਼ਬੂਰਾਂ 40

ਹੇ ਯਾਹਵੇਹ ਮੇਰੇ ਪਰਮੇਸ਼ਵਰ, ਤੂੰ ਬਹੁਤ ਸਾਰੇ ਅਚੰਭੇ ਕੰਮ ਕੀਤੇ ਹਨ, ਬਹੁਤ ਸਾਰੀਆਂ ਚੀਜ਼ਾਂ ਦੀਆਂ ਤੂੰ ਸਾਡੇ ਲਈ ਯੋਜਨਾਵਾਂ ਬਣਾਈਆਂ ਹਨ। ਕੋਈ ਵੀ ਤੁਹਾਡੇ ਨਾਲ ਤੁਲਨਾ ਨਹੀਂ ਕਰ ਸਕਦਾ; ਜੇ ਮੈਂ ਤੇਰੇ ਕੰਮਾਂ ਬਾਰੇ ਬੋਲਾਂ ਅਤੇ ਤੇਰੇ ਕੰਮਾਂ ਬਾਰੇ ਦੱਸਾਂ, ਤਾਂ ਬਹੁਤ ਜ਼ਿਆਦਾ ਹੋਣ ਕਾਰਨ ਉਹਨਾਂ ਦਾ ਵਰਣਨ ਨਹੀਂ ਕੀਤਾ ਜਾ ਸਕਦਾ।

Psalm 40:5 (UKJV) Many, O LORD my God, are your wonderful works which you have done, and your thoughts which are toward us: they cannot be reckoned up in order unto you: if I would declare and speak of them, they are more than can be numbered.

3ਉਸ ਨੇ ਮੇਰੇ ਮੂੰਹ ਵਿੱਚ ਇੱਕ ਨਵਾਂ ਗੀਤ ਪਾਇਆ, ਸਾਡੇ ਪਰਮੇਸ਼ਵਰ ਦੀ ਵਡਿਆਈ ਦਾ ਭਜਨ। ਬਹੁਤ ਸਾਰੇ ਯਾਹਵੇਹ ਨੂੰ ਵੇਖਣਗੇ ਅਤੇ ਡਰਨਗੇ ਅਤੇ ਉਸ ਉੱਤੇ ਭਰੋਸਾ ਰੱਖਣਗੇ।

4ਧੰਨ ਹੈ ਉਹ ਜਿਹੜਾ ਯਾਹਵੇਹ ਉੱਤੇ ਭਰੋਸਾ ਰੱਖਦਾ ਹੈ, ਜੋ ਉਹਨਾਂ ਹੰਕਾਰੀਆਂ ਵੱਲ ਨਹੀਂ ਵੇਖਦਾ, ਜਿਹੜੇ ਝੂਠੇ ਦੇਵਤਿਆਂ ਵੱਲ ਮੁੜਦੇ ਹਨ।

5ਹੇ ਯਾਹਵੇਹ ਮੇਰੇ ਪਰਮੇਸ਼ਵਰ, ਤੂੰ ਬਹੁਤ ਸਾਰੇ ਅਚੰਭੇ ਕੰਮ ਕੀਤੇ ਹਨ, ਬਹੁਤ ਸਾਰੀਆਂ ਚੀਜ਼ਾਂ ਦੀਆਂ ਤੂੰ ਸਾਡੇ ਲਈ ਯੋਜਨਾਵਾਂ ਬਣਾਈਆਂ ਹਨ। ਕੋਈ ਵੀ ਤੁਹਾਡੇ ਨਾਲ ਤੁਲਨਾ ਨਹੀਂ ਕਰ ਸਕਦਾ; ਜੇ ਮੈਂ ਤੇਰੇ ਕੰਮਾਂ ਬਾਰੇ ਬੋਲਾਂ ਅਤੇ ਤੇਰੇ ਕੰਮਾਂ ਬਾਰੇ ਦੱਸਾਂ, ਤਾਂ ਬਹੁਤ ਜ਼ਿਆਦਾ ਹੋਣ ਕਾਰਨ ਉਹਨਾਂ ਦਾ ਵਰਣਨ ਨਹੀਂ ਕੀਤਾ ਜਾ ਸਕਦਾ।

6ਬਲੀਦਾਨ ਅਤੇ ਪਾਪ ਦੀ ਭੇਟ ਨੂੰ ਤੂੰ ਨਾ ਚਾਹਿਆ ਪਰ ਤੂੰ ਮੇਰੇ ਕੰਨ ਖੋਲ੍ਹ ਦਿੱਤੇ ਹਨ ਹੋਮ ਦੀਆਂ ਭੇਟਾਂ ਅਤੇ ਪਾਪ ਦੀਆਂ ਭੇਟਾਂ ਦੀ ਤੈਨੂੰ ਲੋੜ ਨਹੀਂ ਹੈ।

7ਫਿਰ ਮੈਂ ਆਖਿਆ, “ਮੈਂ ਇੱਥੇ ਹਾਂ, ਮੈਂ ਆ ਗਿਆ ਹਾਂ, ਇਹ ਮੇਰੇ ਬਾਰੇ ਪੋਥੀ ਵਿੱਚ ਲਿਖਿਆ ਹੋਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.