ਜ਼ਬੂਰਾਂ 42

ਹੇ ਮੇਰੀ ਜਾਨ, ਤੂੰ ਨਿਰਾਸ਼ ਕਿਉਂ ਹੈ? ਮੇਰੇ ਅੰਦਰ ਇੰਨੀ ਬੇਚੈਨੀ ਕਿਉਂ ਹੈ? ਪਰਮੇਸ਼ਵਰ ਉੱਤੇ ਆਪਣੀ ਆਸ ਰੱਖ, ਕਿਉਂ ਜੋ ਮੈਂ ਅਜੇ ਵੀ ਉਹ ਦੀ ਵਡਿਆਈ ਕਰਾਂਗਾ, ਉਹ ਮੇਰਾ ਮੁਕਤੀਦਾਤਾ ਅਤੇ ਮੇਰਾ ਪਰਮੇਸ਼ਵਰ ਹੈ।

Psalm 42:11 (UKJV) Why are you cast down, O my soul? and why are you disquieted within me? hope you in God: for I shall yet praise him, who is the health of my countenance, and my God.

9ਮੈਂ ਪਰਮੇਸ਼ਵਰ ਨੂੰ ਮੇਰੀ ਚੱਟਾਨ ਆਖਦਾ ਹਾਂ, “ਤੂੰ ਮੈਨੂੰ ਕਿਉਂ ਭੁੱਲ ਗਿਆ ਹੈ? ਮੈਂ ਕਿਉਂ ਦੁਸ਼ਮਣਾਂ ਦੇ ਜ਼ੁਲਮ ਵਿੱਚ ਵਿਰਲਾਪ ਕਰਦਾ ਰਹਾਂ?”

10ਮੇਰੀਆਂ ਹੱਡੀਆਂ ਦੁੱਖੀ ਹਨ ਕਿਉਂਕਿ ਮੇਰੇ ਦੁਸ਼ਮਣ ਮੈਨੂੰ ਤਾਅਨੇ ਮਾਰਦੇ ਹਨ, ਸਾਰਾ ਦਿਨ ਮੈਨੂੰ ਕਹਿੰਦੇ ਹਨ, “ਤੇਰਾ ਪਰਮੇਸ਼ਵਰ ਕਿੱਥੇ ਹੈ?”

11ਹੇ ਮੇਰੀ ਜਾਨ, ਤੂੰ ਨਿਰਾਸ਼ ਕਿਉਂ ਹੈ? ਮੇਰੇ ਅੰਦਰ ਇੰਨੀ ਬੇਚੈਨੀ ਕਿਉਂ ਹੈ? ਪਰਮੇਸ਼ਵਰ ਉੱਤੇ ਆਪਣੀ ਆਸ ਰੱਖ, ਕਿਉਂ ਜੋ ਮੈਂ ਅਜੇ ਵੀ ਉਹ ਦੀ ਵਡਿਆਈ ਕਰਾਂਗਾ, ਉਹ ਮੇਰਾ ਮੁਕਤੀਦਾਤਾ ਅਤੇ ਮੇਰਾ ਪਰਮੇਸ਼ਵਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.