ਜ਼ਬੂਰਾਂ 44

ਤੂੰ ਆਪਣੇ ਹੱਥਾਂ ਨਾਲ ਪਰਾਈਆਂ ਕੌਮਾਂ ਨੂੰ ਕੱਢ ਦਿੱਤਾ ਸੀ ਅਤੇ ਸਾਡੇ ਪੁਰਖਿਆਂ ਨੂੰ ਵਸਾਇਆ। ਤੂੰ ਲੋਕਾਂ ਨੂੰ ਕੁਚਲ ਦਿੱਤਾ ਅਤੇ ਸਾਡੇ ਪੁਰਖਿਆਂ ਨੂੰ ਵਧਾਇਆ।

Psalm 44:2 (UKJV) How you did drive out the heathen with your hand, and planted them; how you did afflict the people, and cast them out.

1ਹੇ ਪਰਮੇਸ਼ਵਰ, ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ, ਸਾਡੇ ਪੁਰਖਿਆਂ ਨੇ ਸਾਨੂੰ ਦੱਸਿਆ ਹੈ ਕਿ ਬਹੁਤ ਸਮਾਂ ਪਹਿਲਾਂ, ਉਹਨਾਂ ਦੇ ਦਿਨਾਂ ਵਿੱਚ ਤੂੰ ਕੀ ਕੀਤਾ ਸੀ।

2ਤੂੰ ਆਪਣੇ ਹੱਥਾਂ ਨਾਲ ਪਰਾਈਆਂ ਕੌਮਾਂ ਨੂੰ ਕੱਢ ਦਿੱਤਾ ਸੀ ਅਤੇ ਸਾਡੇ ਪੁਰਖਿਆਂ ਨੂੰ ਵਸਾਇਆ। ਤੂੰ ਲੋਕਾਂ ਨੂੰ ਕੁਚਲ ਦਿੱਤਾ ਅਤੇ ਸਾਡੇ ਪੁਰਖਿਆਂ ਨੂੰ ਵਧਾਇਆ।

3ਉਹਨਾਂ ਨੇ ਉਸ ਧਰਤੀ ਦੀ ਵਿਰਾਸਤ ਨੂੰ ਤਲਵਾਰ ਨਾਲ ਨਹੀਂ ਜਿੱਤਿਆ ਅਤੇ ਨਾ ਹੀ ਉਹਨਾਂ ਦੀ ਬਾਂਹ ਦੇ ਜੋਰ ਨੇ ਉਹਨਾਂ ਨੂੰ ਜਿੱਤ ਮਿਲੀ; ਇਹ ਤੇਰਾ ਸੱਜਾ ਹੱਥ, ਤੇਰੀ ਬਾਂਹ, ਅਤੇ ਤੇਰੇ ਚਿਹਰੇ ਦਾ ਨੂਰ ਸੀ, ਕਿਉਂਕਿ ਤੂੰ ਉਹਨਾਂ ਨੂੰ ਪਿਆਰ ਕਰਦਾ ਸੀ।

4ਤੂੰ ਮੇਰਾ ਰਾਜਾ ਅਤੇ ਮੇਰਾ ਪਰਮੇਸ਼ਵਰ ਹੈ, ਜੋ ਯਾਕੋਬ ਲਈ ਜਿੱਤਾਂ ਦਾ ਹੁਕਮ ਦਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.