ਜ਼ਬੂਰਾਂ 5

ਹੇ ਯਾਹਵੇਹ, ਯਕੀਨਨ, ਤੁਸੀਂ ਧਰਮੀ ਨੂੰ ਅਸੀਸ ਦਿੰਦੇ ਹੋ; ਤੁਸੀਂ ਉਹਨਾਂ ਨੂੰ ਆਪਣੀ ਕਿਰਪਾ ਨਾਲ ਢਾਲ ਵਾਂਗ ਘੇਰ ਲੈਂਦੇ ਹੋ।

Psalm 5:12 (UKJV) For you, LORD, will bless the righteous; with favour will you compass him as with a shield.

10ਹੇ ਪਰਮੇਸ਼ਵਰ! ਉਹਨਾਂ ਨੂੰ ਦੋਸ਼ੀ ਕਰਾਰ ਦੇ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ। ਉਹਨਾਂ ਦੇ ਬਹੁਤ ਸਾਰੇ ਅਪਰਾਧਾਂ ਦੇ ਕਾਰਨ ਉਹਨਾਂ ਨੂੰ ਆਪਣੇ ਸਨਮੁਖ ਕੱਢ ਦਿਓ, ਕਿਉਂਕਿ ਉਹਨਾਂ ਨੇ ਤੁਹਾਡੇ ਵਿਰੁੱਧ ਬਗਾਵਤ ਕੀਤੀ ਹੈ।

11ਪਰ ਉਹ ਸਾਰੇ ਜਿਹੜੇ ਤੁਹਾਡੇ ਵਿੱਚ ਪਨਾਹ ਲੈਂਦੇ ਹਨ ਖੁਸ਼ ਹੋਣ; ਉਹਨਾਂ ਨੂੰ ਸਦਾ ਖੁਸ਼ੀ ਲਈ ਗਾਉਣ ਦਿਓ। ਉਹਨਾਂ ਉੱਤੇ ਆਪਣੀ ਸੁਰੱਖਿਆ ਫੈਲਾਓ, ਤਾਂ ਜੋ ਤੁਹਾਡੇ ਨਾਮ ਨੂੰ ਪਿਆਰ ਕਰਨ ਵਾਲੇ ਤੁਹਾਡੇ ਵਿੱਚ ਆਨੰਦ ਕਰਨ।

12ਹੇ ਯਾਹਵੇਹ, ਯਕੀਨਨ, ਤੁਸੀਂ ਧਰਮੀ ਨੂੰ ਅਸੀਸ ਦਿੰਦੇ ਹੋ; ਤੁਸੀਂ ਉਹਨਾਂ ਨੂੰ ਆਪਣੀ ਕਿਰਪਾ ਨਾਲ ਢਾਲ ਵਾਂਗ ਘੇਰ ਲੈਂਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.