20ਮੇਰਾ ਸਾਥੀ ਆਪਣੇ ਮਿੱਤਰਾਂ ਤੇ ਹਮਲਾ ਕਰਦਾ ਹੈ; ਉਹ ਆਪਣੇ ਨੇਮ ਦੀ ਉਲੰਘਣਾ ਕਰਦਾ ਹੈ।
21ਉਸ ਦੀ ਗੱਲ ਮੱਖਣ ਵਾਂਗ ਨਿਰਮਲ ਹੈ, ਫਿਰ ਵੀ ਉਸ ਦੇ ਦਿਲ ਵਿੱਚ ਯੁੱਧ ਹੈ; ਉਹ ਦੇ ਬੋਲ ਤੇਲ ਨਾਲੋਂ ਵੀ ਜ਼ਿਆਦਾ ਚਿਕਨੇ ਹਨ, ਫਿਰ ਵੀ ਉਹ ਖਿੱਚੀਆਂ ਤਲਵਾਰਾਂ ਹਨ।
22ਆਪਣੀਆਂ ਚਿੰਤਾਵਾਂ ਯਾਹਵੇਹ ਉੱਤੇ ਸੁੱਟੋ ਅਤੇ ਉਹ ਤੁਹਾਨੂੰ ਸੰਭਾਲੇਗਾ; ਉਹ ਧਰਮੀ ਨੂੰ ਕਦੇ ਵੀ ਡੋਲਣ ਨਹੀਂ ਦੇਵੇਗਾ।
23ਪਰ ਤੂੰ, ਪਰਮੇਸ਼ਵਰ ਦੁਸ਼ਟਾਂ ਨੂੰ ਸੜਨ ਵਾਲੇ ਟੋਏ ਵਿੱਚ ਸੁੱਟ ਦੇਵੇਗਾ। ਖੂਨ ਦੇ ਪਿਆਸੇ ਅਤੇ ਧੋਖੇਬਾਜ਼ ਆਪਣੀ ਅੱਧੀ ਉਮਰ ਵੀ ਨਹੀਂ ਭੋਗਣਗੇ। ਪਰ ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।