ਜ਼ਬੂਰਾਂ 57

ਉਹ ਸਵਰਗ ਤੋਂ ਘੱਲਦਾ ਹੈ ਅਤੇ ਮੈਨੂੰ ਬਚਾਉਂਦਾ ਹੈ, ਉਹਨਾਂ ਨੂੰ ਝਿੜਕਦਾ ਹੈ ਜੋ ਮੇਰਾ ਪਿੱਛਾ ਕਰਦੇ ਹਨ, ਪਰਮੇਸ਼ਵਰ ਆਪਣਾ ਪਿਆਰ ਅਤੇ ਆਪਣੀ ਵਫ਼ਾਦਾਰੀ ਨੂੰ ਭੇਜਦਾ ਹੈ।

Psalm 57:3 (UKJV) He shall send from heaven, and save me from the reproach of him that would swallow me up. Selah. God shall send forth his mercy and his truth.

1ਹੇ ਮੇਰੇ ਪਰਮੇਸ਼ਵਰ, ਮੇਰੇ ਉੱਤੇ ਮਿਹਰ ਕਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਤੇਰੇ ਵਿੱਚ ਪਨਾਹ ਲੈਂਦਾ ਹਾਂ। ਜਦ ਤੱਕ ਬਿਪਤਾ ਨਾ ਲੰਘ ਜਾਵੇ ਮੈਂ ਤੇਰੇ ਖੰਭਾਂ ਦੇ ਸਾਯੇ ਵਿੱਚ ਪਨਾਹ ਲਵਾਂਗਾ।

2ਮੈਂ ਅੱਤ ਮਹਾਨ ਪਰਮੇਸ਼ਵਰ ਨੂੰ ਪੁਕਾਰਦਾ ਹਾਂ, ਉਸ ਪਰਮੇਸ਼ਵਰ ਨੂੰ ਜੋ ਮੈਨੂੰ ਸਹੀ ਠਹਿਰਾਉਂਦਾ ਹੈ।

3ਉਹ ਸਵਰਗ ਤੋਂ ਘੱਲਦਾ ਹੈ ਅਤੇ ਮੈਨੂੰ ਬਚਾਉਂਦਾ ਹੈ, ਉਹਨਾਂ ਨੂੰ ਝਿੜਕਦਾ ਹੈ ਜੋ ਮੇਰਾ ਪਿੱਛਾ ਕਰਦੇ ਹਨ, ਪਰਮੇਸ਼ਵਰ ਆਪਣਾ ਪਿਆਰ ਅਤੇ ਆਪਣੀ ਵਫ਼ਾਦਾਰੀ ਨੂੰ ਭੇਜਦਾ ਹੈ।

4ਮੈਂ ਸ਼ੇਰਾਂ ਨਾਲ ਘਿਰਿਆ ਹਾਂ; ਮੈਂ ਹਿੰਸਕ ਸਮਾਨ ਮਨੁੱਖਾਂ ਦੇ ਮੱਧ ਹਾਂ। ਉਹਨਾਂ ਦੇ ਦੰਦ ਬਰਛੀਆਂ ਅਤੇ ਤੀਰਾਂ ਸਮਾਨ ਹਨ, ਜਦ ਕਿ ਜੀਭਾਂ ਤਲਵਾਰ ਸਮਾਨ ਹਨ।

5ਹੇ ਪਰਮੇਸ਼ਵਰ, ਤੂੰ ਅਕਾਸ਼ਾਂ ਤੋਂ ਉੱਚਾ ਹੋ; ਤੇਰੀ ਮਹਿਮਾ ਸਾਰੀ ਧਰਤੀ ਉੱਤੇ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.