3ਵੇਖ ਉਹ ਮੇਰੀ ਜਾਨ ਦੀ ਉਡੀਕ ਵਿੱਚ ਕਿਵੇਂ ਬੈਠੇ ਹਨ! ਕੱਟੜ ਲੋਕ ਮੇਰੇ ਵਿਰੁੱਧ ਸਾਜ਼ਿਸ਼ ਰਚਦੇ ਹਨ ਯਾਹਵੇਹ, ਮੈਂ ਨਾ ਕੋਈ ਅਪਰਾਧ ਕੀਤਾ ਹੈ ਅਤੇ ਨਾ ਹੀ ਕੋਈ ਪਾਪ।
4ਮੈਂ ਕੋਈ ਗਲਤ ਕੰਮ ਨਹੀਂ ਕੀਤਾ, ਫਿਰ ਵੀ ਉਹ ਮੇਰੇ ਤੇ ਹਮਲਾ ਕਰਨ ਲਈ ਤਿਆਰ ਹਨ। ਮੇਰੀ ਮਦਦ ਕਰਨ ਲਈ ਉੱਠ; ਅਤੇ ਮੈਨੂੰ ਵੇਖ!
5ਹੇ ਯਾਹਵੇਹ, ਸਰਬਸ਼ਕਤੀਮਾਨ ਪਰਮੇਸ਼ਵਰ, ਤੂੰ ਜੋ ਇਸਰਾਏਲ ਦਾ ਪਰਮੇਸ਼ਵਰ ਹੈ, ਸਾਰੀਆਂ ਕੌਮਾਂ ਨੂੰ ਸਜ਼ਾ ਦੇਣ ਲਈ ਜਾਗ ਉੱਠ; ਦੁਸ਼ਟ ਗੱਦਾਰਾਂ ਲਈ ਕੋਈ ਦਯਾ ਨਾ ਦਿਖਾ।
6ਉਹ ਸ਼ਾਮ ਨੂੰ ਮੁੜਦੇ ਹਨ, ਕੁੱਤਿਆਂ ਵਾਂਗ ਭੋਂਕਦੇ ਹਨ, ਅਤੇ ਸ਼ਹਿਰ ਵਿੱਚ ਘੁੰਮਦੇ ਹਨ।
7ਵੇਖ ਉਹ ਆਪਣੇ ਮੂੰਹੋਂ ਕੀ ਉਗਲਦੇ ਹਨ, ਉਹਨਾਂ ਦੇ ਬੁੱਲ੍ਹਾਂ ਦੇ ਸ਼ਬਦ ਤਲਵਾਰਾਂ ਵਾਂਗ ਤਿੱਖੇ ਹਨ, ਅਤੇ ਉਹ ਸੋਚਦੇ ਹਨ, “ਸਾਨੂੰ ਕੌਣ ਸੁਣ ਸਕਦਾ ਹੈ?”