ਜ਼ਬੂਰਾਂ 61

ਮੈਂ ਧਰਤੀ ਦੇ ਸਿਰੇ ਤੋਂ ਤੈਨੂੰ ਪੁਕਾਰਦਾ ਹਾਂ, ਜਿਵੇਂ ਮੇਰਾ ਦਿਲ ਨਿਰਾਸ਼ ਹੈ ਮੈਂ ਤੈਨੂੰ ਪੁਕਾਰਦਾ ਹਾਂ; ਮੈਨੂੰ ਉਸ ਚੱਟਾਨ ਵੱਲ ਲੈ ਚਲ ਜੋ ਮੇਰੇ ਨਾਲੋਂ ਉੱਚੀ ਹੈ।

Psalm 61:2 (UKJV) From the end of the earth will I cry unto you, when my heart is overwhelmed: lead me to the rock that is higher than I.

1ਹੇ ਪਰਮੇਸ਼ਵਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਸੁਣ।

2ਮੈਂ ਧਰਤੀ ਦੇ ਸਿਰੇ ਤੋਂ ਤੈਨੂੰ ਪੁਕਾਰਦਾ ਹਾਂ, ਜਿਵੇਂ ਮੇਰਾ ਦਿਲ ਨਿਰਾਸ਼ ਹੈ ਮੈਂ ਤੈਨੂੰ ਪੁਕਾਰਦਾ ਹਾਂ; ਮੈਨੂੰ ਉਸ ਚੱਟਾਨ ਵੱਲ ਲੈ ਚਲ ਜੋ ਮੇਰੇ ਨਾਲੋਂ ਉੱਚੀ ਹੈ।

3ਕਿਉਂ ਜੋ ਤੂੰ ਮੇਰੀ ਪਨਾਹ ਹੈ, ਦੁਸ਼ਮਣ ਦੇ ਵਿਰੁੱਧ ਇੱਕ ਮਜ਼ਬੂਤ ਬੁਰਜ ਹੈ।

4ਮੈਂ ਤੇਰੇ ਤੰਬੂ ਵਿੱਚ ਰਹਿਣ ਦੀ ਅਤੇ ਤੇਰੇ ਖੰਭਾਂ ਦੀ ਸ਼ਰਨ ਵਿੱਚ ਪਨਾਹ ਲੈਣ ਦੀ ਸਦਾ ਲਈ ਇੱਛਾ ਰੱਖਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.