ਜ਼ਬੂਰਾਂ 62

ਮੇਰੀ ਮੁਕਤੀ ਅਤੇ ਮੇਰਾ ਸਨਮਾਨ ਪਰਮੇਸ਼ਵਰ ਤੇ ਨਿਰਭਰ ਕਰਦਾ ਹੈ; ਉਹ ਮੇਰੀ ਬਲਵੰਤ ਚੱਟਾਨ, ਮੇਰੀ ਪਨਾਹ ਹੈ।

Psalm 62:7 (UKJV) In God is my salvation and my glory: the rock of my strength, and my refuge, is in God.

5ਹਾਂ, ਮੇਰੀ ਜਾਨ, ਤੂੰ ਪਰਮੇਸ਼ਵਰ ਹੀ ਦੇ ਅੱਗੇ ਚੁੱਪ-ਚਾਪ ਰਹਿ; ਮੇਰੀ ਉਮੀਦ ਉਸ ਤੋਂ ਹੈ।

6ਸੱਚ-ਮੁੱਚ ਉਹ ਮੇਰੀ ਚੱਟਾਨ ਅਤੇ ਮੇਰੀ ਮੁਕਤੀ ਹੈ। ਉਹ ਮੇਰਾ ਗੜ੍ਹ ਹੈ, ਮੈਂ ਨਹੀਂ ਡੋਲਾਂਗਾ।

7ਮੇਰੀ ਮੁਕਤੀ ਅਤੇ ਮੇਰਾ ਸਨਮਾਨ ਪਰਮੇਸ਼ਵਰ ਤੇ ਨਿਰਭਰ ਕਰਦਾ ਹੈ; ਉਹ ਮੇਰੀ ਬਲਵੰਤ ਚੱਟਾਨ, ਮੇਰੀ ਪਨਾਹ ਹੈ।

8ਹੇ ਲੋਕੋ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ; ਆਪਣੇ ਦਿਲ ਉਸ ਅੱਗੇ ਡੋਲ੍ਹ ਦਿਓ, ਕਿਉਂਕਿ ਪਰਮੇਸ਼ਵਰ ਸਾਡੀ ਪਨਾਹ ਹੈ।

9ਯਕੀਨਨ ਸਾਧਾਰਨ ਲੋਕ ਇੱਕ ਸਾਹ ਵਾਂਗ ਹਨ, ਅਤੇ ਖਾਸ ਲੋਕ ਝੂਠ ਵਾਂਗ ਹਨ। ਜੇਕਰ ਇੱਕ ਸੰਤੁਲਨ ਤੇ ਤੋਲਿਆ ਜਾਵੇ, ਤਾਂ ਉਹ ਕੁਝ ਵੀ ਨਹੀਂ ਹਨ; ਇਕੱਠੇ ਉਹ ਸਿਰਫ ਇੱਕ ਸਾਹ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.