1ਹੇ ਪਰਮੇਸ਼ਵਰ, ਤੂੰ ਮੇਰਾ ਪਰਮੇਸ਼ਵਰ ਹੈ, ਮੈਂ ਤੈਨੂੰ ਦਿਲੋਂ ਭਾਲਦਾ ਹਾਂ। ਸੁੱਕੀ ਅਤੇ ਖੁਸ਼ਕ ਜ਼ਮੀਨ ਵਿੱਚ, ਜਿੱਥੇ ਪਾਣੀ ਨਹੀਂ ਹੈ, ਮੈਂ ਤੇਰੇ ਲਈ ਪਿਆਸਾ ਹਾਂ ਮੇਰਾ ਸਾਰਾ ਸਰੀਰ ਤੇਰੇ ਲਈ ਤਰਸਦਾ ਹੈ।
2ਮੈਂ ਤੈਨੂੰ ਪਵਿੱਤਰ ਅਸਥਾਨ ਵਿੱਚ ਵੇਖਿਆ ਹੈ ਤਾਂ ਜੋ ਤੇਰੀ ਸ਼ਕਤੀ ਅਤੇ ਤੇਰੀ ਮਹਿਮਾ ਵੇਖਾ।
3ਕਿਉਂਕਿ ਤੇਰਾ ਪਿਆਰ ਜੀਵਨ ਨਾਲੋਂ ਚੰਗਾ ਹੈ, ਮੇਰੇ ਬੁੱਲ੍ਹ ਤੇਰੀ ਵਡਿਆਈ ਕਰਨਗੇ।
4ਮੈਂ ਜਿੰਨਾ ਚਿਰ ਜਿਉਂਦਾ ਰਹਾਂਗਾ, ਮੈਂ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਵਿੱਚ ਆਪਣੇ ਹੱਥ ਚੁੱਕਾਂਗਾ।
5ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀ ਤ੍ਰਿਪਤ ਹੋਵੇਗਾ; ਗਾਉਣ ਵਾਲੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਵਡਿਆਈ ਕਰੇਗਾ।