ਜ਼ਬੂਰਾਂ 68

ਜਦੋਂ ਤੂੰ ਉਤਾਹ ਉਠਾਇਆ ਗਿਆ, ਤੂੰ ਬਹੁਤ ਸਾਰੇ ਬੰਦੀਆਂ ਨੂੰ ਲਿਆ; ਤੈਨੂੰ ਲੋਕਾਂ ਤੋਂ ਤੋਹਫ਼ੇ ਮਿਲੇ ਹਨ, ਇੱਥੋਂ ਤੱਕ ਕਿ ਬਾਗ਼ੀਆਂ ਤੋਂ ਵੀ, ਤਾਂ ਜੋ ਤੂੰ, ਹੇ ਯਾਹਵੇਹ ਪਰਮੇਸ਼ਵਰ, ਉੱਥੇ ਵੱਸੇ।

Psalm 68:18 (UKJV) You have ascended on high, you have led captivity captive: you have received gifts for men; yea, for the rebellious also, that the LORD God might dwell among them.

16ਹੇ ਉੱਚੇ ਪਹਾੜ, ਤੁਸੀਂ ਈਰਖਾ ਨਾਲ ਉਸ ਪਹਾੜ ਵੱਲ ਕਿਉਂ ਦੇਖਦੇ ਹੋ, ਜਿਸ ਨੂੰ ਪਰਮੇਸ਼ਵਰ ਨੇ ਰਾਜ ਕਰਨ ਲਈ ਚੁਣਿਆ ਹੈ, ਜਿੱਥੇ ਯਾਹਵੇਹ ਆਪ ਸਦਾ ਲਈ ਵੱਸੇਗਾ?

17ਪਰਮੇਸ਼ਵਰ ਦੇ ਰਥ ਦਸ ਹਜ਼ਾਰ ਅਤੇ ਹਜ਼ਾਰੋਂ ਹਜ਼ਾਰ ਹਨ; ਯਾਹਵੇਹ ਸੀਨਾਈ ਪਹਾੜ ਤੋਂ ਆਪਣੇ ਪਵਿੱਤਰ ਅਸਥਾਨ ਵਿੱਚ ਆਇਆ ਹੈ।

18ਜਦੋਂ ਤੂੰ ਉਤਾਹ ਉਠਾਇਆ ਗਿਆ, ਤੂੰ ਬਹੁਤ ਸਾਰੇ ਬੰਦੀਆਂ ਨੂੰ ਲਿਆ; ਤੈਨੂੰ ਲੋਕਾਂ ਤੋਂ ਤੋਹਫ਼ੇ ਮਿਲੇ ਹਨ, ਇੱਥੋਂ ਤੱਕ ਕਿ ਬਾਗ਼ੀਆਂ ਤੋਂ ਵੀ, ਤਾਂ ਜੋ ਤੂੰ, ਹੇ ਯਾਹਵੇਹ ਪਰਮੇਸ਼ਵਰ, ਉੱਥੇ ਵੱਸੇ।

19ਯਾਹਵੇਹ ਦੀ ਵਡਿਆਈ ਹੋਵੇ, ਸਾਡੇ ਮੁਕਤੀਦਾਤਾ ਪਰਮੇਸ਼ਵਰ ਦੀ, ਜੋ ਹਰ ਰੋਜ਼ ਸਾਡੇ ਬੋਝ ਚੁੱਕਦਾ ਹੈ।

20ਸਾਡਾ ਪਰਮੇਸ਼ਵਰ ਬਚਾਉਣ ਵਾਲਾ ਪਰਮੇਸ਼ਵਰ ਹੈ। ਸਰਬਸ਼ਕਤੀਮਾਨ ਯਾਹਵੇਹ ਮੌਤ ਤੋਂ ਬਚਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.