31ਇਹ ਯਾਹਵੇਹ ਨੂੰ ਬਲਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਵਾਲੇ ਵੱਛੇ ਨਾਲੋਂ ਬਹੁਤਾ ਭਾਵੇਗਾ।
32ਗਰੀਬ ਵੇਖਣਗੇ ਅਤੇ ਖੁਸ਼ ਹੋਣਗੇ, ਪਰਮੇਸ਼ਵਰ ਨੂੰ ਭਾਲਣ ਵਾਲਿਓ, ਤੁਹਾਡੇ ਦਿਲ ਜਿਉਂਦੇ ਰਹਿਣ!
33ਯਾਹਵੇਹ ਲੋੜਵੰਦਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮ ਲੋਕਾਂ ਨੂੰ ਤੁੱਛ ਨਹੀਂ ਸਮਝਦਾ।
34ਅਕਾਸ਼ ਅਤੇ ਧਰਤੀ ਉਹ ਦੀ ਵਡਿਆਈ ਕਰਨ, ਸਮੁੰਦਰ ਅਤੇ ਉਹਨਾਂ ਵਿੱਚ ਚੱਲਣ ਵਾਲੀਆਂ ਸਾਰੀਆਂ ਚੀਜ਼ਾਂ,
35ਕਿਉਂਕਿ ਪਰਮੇਸ਼ਵਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਦੁਬਾਰਾ ਵਸਾਵੇਗਾ। ਤਦ ਲੋਕ ਉੱਥੇ ਵੱਸਣਗੇ ਅਤੇ ਇਸ ਉੱਤੇ ਕਬਜ਼ਾ ਕਰ ਲੈਣਗੇ;