ਜ਼ਬੂਰਾਂ 7

ਤਾਂ ਦੁਸ਼ਮਣ ਮੇਰਾ ਪਿੱਛਾ ਕਰਕੇ ਮੈਨੂੰ ਫੜ ਲਵੇ; ਉਹ ਮੇਰੀ ਜ਼ਿੰਦਗੀ ਨੂੰ ਜ਼ਮੀਨ ਉੱਤੇ ਕੁਚਲ ਦੇਵੇ ਅਤੇ ਮੈਨੂੰ ਮਿੱਟੀ ਵਿੱਚ ਮਿਲਾ ਦੇਵੇ।

Psalm 7:5 (UKJV) Let the enemy persecute my soul, and take it; yea, let him tread down my life upon the earth, and lay mine honour in the dust. Selah.

3ਹੇ ਯਾਹਵੇਹ ਮੇਰੇ ਪਰਮੇਸ਼ਵਰ, ਜੇ ਮੈਂ ਇਹ ਕੀਤਾ ਹੈ ਅਤੇ ਜੇ ਮੇਰੇ ਹੱਥੋਂ ਬਦੀ ਹੋਈ ਹੈ,

4ਜੇ ਮੈਂ ਆਪਣੇ ਸਹਿਯੋਗੀ ਨੂੰ ਬਦੀ ਨਾਲ ਬਦਲਾ ਦਿੱਤਾ ਹੈ ਜਾਂ ਬਿਨਾਂ ਕਾਰਨ ਮੇਰੇ ਦੁਸ਼ਮਣ ਨੂੰ ਲੁੱਟ ਲਿਆ ਹੈ,

5ਤਾਂ ਦੁਸ਼ਮਣ ਮੇਰਾ ਪਿੱਛਾ ਕਰਕੇ ਮੈਨੂੰ ਫੜ ਲਵੇ; ਉਹ ਮੇਰੀ ਜ਼ਿੰਦਗੀ ਨੂੰ ਜ਼ਮੀਨ ਉੱਤੇ ਕੁਚਲ ਦੇਵੇ ਅਤੇ ਮੈਨੂੰ ਮਿੱਟੀ ਵਿੱਚ ਮਿਲਾ ਦੇਵੇ।

6ਹੇ ਯਾਹਵੇਹ, ਆਪਣੇ ਗੁੱਸੇ ਵਿੱਚ ਉੱਠੋ; ਮੇਰੇ ਵੈਰੀਆਂ ਦੇ ਕ੍ਰੋਧ ਦੇ ਵਿਰੁੱਧ ਉੱਠ। ਹੇ ਮੇਰੇ ਪਰਮੇਸ਼ਵਰ, ਜਾਗ! ਤੁਸੀਂ ਨਿਆਂ ਦਾ ਹੁਕਮ ਕੀਤਾ ਹੈ।

7ਰਾਸ਼ਟਰਾਂ ਦੇ ਲੋਕਾਂ ਨੂੰ ਤੁਹਾਡੇ ਆਲੇ-ਦੁਆਲੇ ਇਕੱਠਾ ਹੋਣ ਦਿਓ, ਤੇ ਤੁਸੀਂ ਉਹਨਾਂ ਵਿੱਚ ਉੱਚੇ ਤਖਤ ਉੱਤੇ ਬਿਰਾਜਮਾਨ ਹੋ ਜਾਵੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.