ਜ਼ਬੂਰਾਂ 71

ਜਨਮ ਤੋਂ ਹੀ ਮੈਂ ਤੇਰੇ ਉੱਤੇ ਭਰੋਸਾ ਕੀਤਾ ਹੈ; ਤੂੰ ਮੈਨੂੰ ਮੇਰੀ ਮਾਂ ਦੀ ਕੁੱਖ ਤੋਂ ਪੈਦਾ ਕੀਤਾ। ਮੈਂ ਸਦਾ ਤੇਰੀ ਉਸਤਤ ਕਰਾਂਗਾ।

Psalm 71:6 (UKJV) By you have I been held up from the womb: you are he that took me out of my mother's bowels: my praise shall be continually of you.

4ਹੇ ਮੇਰੇ ਪਰਮੇਸ਼ਵਰ, ਮੈਨੂੰ ਦੁਸ਼ਟਾਂ ਦੇ ਹੱਥੋਂ ਛੁਡਾ, ਦੁਸ਼ਟ ਅਤੇ ਬੇਰਹਿਮ ਲੋਕਾਂ ਦੀ ਪਕੜ ਤੋਂ।

5ਕਿਉਂ ਜੋ ਤੂੰ ਮੇਰੀ ਉਮੀਦ ਹੈ, ਸਰਬਸ਼ਕਤੀਮਾਨ ਯਾਹਵੇਹ, ਮੇਰੀ ਜਵਾਨੀ ਤੋਂ ਹੀ ਮੇਰਾ ਤੇਰੇ ਭਰੋਸਾ ਹੈ।

6ਜਨਮ ਤੋਂ ਹੀ ਮੈਂ ਤੇਰੇ ਉੱਤੇ ਭਰੋਸਾ ਕੀਤਾ ਹੈ; ਤੂੰ ਮੈਨੂੰ ਮੇਰੀ ਮਾਂ ਦੀ ਕੁੱਖ ਤੋਂ ਪੈਦਾ ਕੀਤਾ। ਮੈਂ ਸਦਾ ਤੇਰੀ ਉਸਤਤ ਕਰਾਂਗਾ।

7ਮੈਂ ਕਈਆਂ ਲਈ ਨਿਸ਼ਾਨੀ ਬਣ ਗਿਆ ਹਾਂ; ਤੁਸੀਂ ਮੇਰੀ ਪੱਕੀ ਪਨਾਹ ਹੋ।

8ਮੇਰਾ ਮੂੰਹ ਤੇਰੀ ਉਸਤਤ ਨਾਲ ਭਰਿਆ ਹੋਇਆ ਹੈ, ਸਾਰਾ ਦਿਨ ਤੇਰੀ ਉਸਤਤ ਦਾ ਪਰਚਾਰ ਕਰਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.