ਜ਼ਬੂਰਾਂ 74

ਸਾਨੂੰ ਪਰਮੇਸ਼ਵਰ ਵੱਲੋਂ ਕੋਈ ਵੀ ਚਿੰਨ੍ਹ ਨਹੀਂ ਦਿੱਤਾ ਗਿਆ ਹੈ; ਕੋਈ ਨਬੀ ਨਹੀਂ ਬਚਿਆ, ਅਤੇ ਸਾਡੇ ਵਿੱਚੋਂ ਕੋਈ ਨਹੀਂ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।

Psalm 74:9 (UKJV) We see not our signs: there is no more any prophet: neither is there among us any that knows how long.

7ਉਹਨਾਂ ਨੇ ਤੇਰੇ ਪਵਿੱਤਰ ਅਸਥਾਨ ਨੂੰ ਸਾੜ ਕੇ ਮਿੱਟੀ ਵਿੱਚ ਮਿਲਾ ਦਿੱਤਾ, ਉਹਨਾਂ ਨੇ ਤੁਹਾਡੇ ਨਾਮ ਦੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕਰ ਦਿੱਤਾ।

8ਉਹਨਾਂ ਨੇ ਆਪਣੇ ਮਨ ਵਿੱਚ ਆਖਿਆ, “ਅਸੀਂ ਉਹਨਾਂ ਨੂੰ ਪੂਰੀ ਤਰ੍ਹਾਂ ਕੁਚਲ ਦਿਆਂਗੇ!” ਉਹਨਾਂ ਨੇ ਦੇਸ਼ ਦੇ ਹਰ ਉਸ ਸਥਾਨ ਨੂੰ ਸਾੜ ਦਿੱਤਾ ਜਿੱਥੇ ਪਰਮੇਸ਼ਵਰ ਦੀ ਉਪਾਸਨਾ ਕੀਤੀ ਜਾਂਦੀ ਸੀ।

9ਸਾਨੂੰ ਪਰਮੇਸ਼ਵਰ ਵੱਲੋਂ ਕੋਈ ਵੀ ਚਿੰਨ੍ਹ ਨਹੀਂ ਦਿੱਤਾ ਗਿਆ ਹੈ; ਕੋਈ ਨਬੀ ਨਹੀਂ ਬਚਿਆ, ਅਤੇ ਸਾਡੇ ਵਿੱਚੋਂ ਕੋਈ ਨਹੀਂ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।

10ਹੇ ਪਰਮੇਸ਼ਵਰ, ਦੁਸ਼ਮਣ ਕਦੋਂ ਤੱਕ ਤੁਹਾਡੀ ਨਿੰਦਿਆ ਕਰੇਗਾ? ਕੀ ਵੈਰੀ ਸਦਾ ਤੱਕ ਤੁਹਾਡੇ ਨਾਮ ਨੂੰ ਕੁਫ਼ਰ ਬੋਲੇਗਾ?

11ਤੁਸੀਂ ਆਪਣਾ ਸੱਜਾ ਹੱਥ ਕਿਉਂ ਰੋਕਿਆ ਹੈ? ਕੱਪੜਿਆਂ ਵਿੱਚ ਛਿੱਪੇ ਆਪਣੇ ਹੱਥ ਨੂੰ ਬਾਹਰ ਕੱਢੋ ਅਤੇ ਆਪਣੇ ਦੁਸ਼ਮਣ ਦਾ ਨਾਸ਼ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.