ਜ਼ਬੂਰਾਂ 78

ਜਦੋਂ ਪਰਮੇਸ਼ਵਰ ਨੇ ਉਹਨਾਂ ਦੀ ਗੱਲ ਸੁਣੀ ਤਾਂ ਉਹ ਕ੍ਰੋਧਵਾਨ ਹੋਇਆ; ਉਸ ਨੇ ਇਸਰਾਏਲ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ।

Psalm 78:59 (UKJV) When God heard this, he was angry, and greatly abhorred Israel:

57ਉਹ ਆਪਣੇ ਪੁਰਖਿਆਂ ਵਾਂਗ ਬੇਵਫ਼ਾ ਅਤੇ ਵਿਸ਼ਵਾਸਹੀਣ ਹੋ ਗਏ, ਉਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।

58ਉਹਨਾਂ ਨੇ ਆਪਣੇ ਉੱਚੇ ਸਥਾਨਾਂ ਨਾਲ ਉਸ ਨੂੰ ਨਾਰਾਜ਼ ਕੀਤਾ; ਉਹਨਾਂ ਨੇ ਆਪਣੀਆਂ ਮੂਰਤਾਂ ਨਾਲ ਉਸ ਦੀ ਈਰਖਾ ਨੂੰ ਜਗਾਇਆ।

59ਜਦੋਂ ਪਰਮੇਸ਼ਵਰ ਨੇ ਉਹਨਾਂ ਦੀ ਗੱਲ ਸੁਣੀ ਤਾਂ ਉਹ ਕ੍ਰੋਧਵਾਨ ਹੋਇਆ; ਉਸ ਨੇ ਇਸਰਾਏਲ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ।

60ਉਸ ਨੇ ਸ਼ੀਲੋਹ ਦੇ ਡੇਰੇ ਨੂੰ ਛੱਡ ਦਿੱਤਾ, ਉਹ ਤੰਬੂ ਜਿਹੜਾ ਉਸ ਨੇ ਮਨੁੱਖਾਂ ਵਿੱਚ ਸਥਾਪਿਤ ਕੀਤਾ ਸੀ।

61ਉਸ ਨੇ ਆਪਣੇ ਮਹਾਨ ਸੰਦੂਕ ਨੂੰ ਗ਼ੁਲਾਮੀ ਵਿੱਚ ਭੇਜਿਆ, ਆਪਣੀ ਸ਼ਾਨ ਨੂੰ ਵੈਰੀਆਂ ਦੇ ਹੱਥਾਂ ਵਿੱਚ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.