4ਅਸੀਂ ਉਹਨਾਂ ਗੱਲਾਂ ਨੂੰ ਉਹਨਾਂ ਦੀ ਅੰਸ ਤੋਂ ਨਹੀਂ ਲੁਕਾਵਾਂਗੇ। ਅਸੀਂ ਅਗਲੀ ਪੀੜ੍ਹੀ ਨੂੰ ਯਾਹਵੇਹ ਦੇ ਪ੍ਰਸ਼ੰਸਾਯੋਗ ਕੰਮਾਂ ਬਾਰੇ, ਉਸ ਦੀ ਸ਼ਕਤੀ ਅਤੇ ਉਸ ਦੇ ਕੀਤੇ ਗਏ ਅਚਰਜ਼ ਕੰਮਾਂ ਬਾਰੇ ਦੱਸਾਂਗੇ।
5ਉਸ ਨੇ ਯਾਕੋਬ ਲਈ ਸਾਖੀ ਕਾਇਮ ਕੀਤੀ ਅਤੇ ਇਸਰਾਏਲ ਦੇ ਲੋਕਾਂ ਵਿੱਚ ਬਿਵਸਥਾ ਦੀ ਸਥਾਪਨਾ ਕੀਤੀ, ਜਿਸ ਦਾ ਉਸ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਸਿਖਾਉਣ,
6ਤਾਂ ਜੋ ਅਗਲੀਆਂ ਪੀੜ੍ਹੀਆਂ ਉਹਨਾਂ ਨੂੰ ਜਾਣ ਲੈਣ, ਇੱਥੋਂ ਤੱਕ ਕਿ ਉਹਨਾਂ ਬੱਚਿਆਂ ਨੂੰ ਵੀ ਜੋ ਅਜੇ ਪੈਦਾ ਵੀ ਨਹੀਂ ਹੋਏ ਹਨ, ਕਿ ਉਹ ਉੱਠ ਕੇ ਆਪਣੇ ਬੱਚਿਆਂ ਨੂੰ ਦੱਸਣ।
7ਤਦ ਉਹ ਪਰਮੇਸ਼ਵਰ ਉੱਤੇ ਆਪਣਾ ਭਰੋਸਾ ਰੱਖਣਗੇ ਅਤੇ ਉਸ ਦੇ ਕੰਮਾਂ ਨੂੰ ਨਾ ਭੁੱਲਣਗੇ ਪਰ ਉਸ ਦੇ ਹੁਕਮਾਂ ਦੀ ਪਾਲਨਾ ਕਰਨਗੇ।
8ਉਹ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ, ਇੱਕ ਜ਼ਿੱਦੀ ਪੀੜ੍ਹੀ ਜਿਨ੍ਹਾਂ ਨੇ ਆਪਣਾ ਮਨ ਕਾਇਮ ਨਾ ਰੱਖਿਆ, ਜਿਨ੍ਹਾਂ ਦੇ ਦਿਲ ਪਰਮੇਸ਼ਵਰ ਪ੍ਰਤੀ ਵਫ਼ਾਦਾਰ ਨਹੀਂ ਸਨ, ਜਿਨ੍ਹਾਂ ਦਾ ਆਤਮਾ ਉਸ ਦੇ ਪ੍ਰਤੀ ਵਫ਼ਾਦਾਰ ਨਹੀਂ ਸਨ।