ਜ਼ਬੂਰਾਂ 87

“ਮੈਂ ਰਾਹਾਬ ਅਤੇ ਬਾਬੇਲ ਨੂੰ, ਉਹਨਾਂ ਲੋਕਾਂ ਵਿੱਚ ਦਰਜ ਕਰਾਂਗਾ ਜੋ ਮੈਨੂੰ ਮੰਨਦੇ ਹਨ, ਫ਼ਲਿਸਤੀਆਂ ਨੂੰ ਵੀ ਅਤੇ ਸੂਰ ਅਤੇ ਕੂਸ਼ ਨੂੰ ਵੀ, ਅਤੇ ਆਖਾਂਗਾ, ‘ਇਹ ਸੀਯੋਨ ਵਿੱਚ ਜੰਮਿਆ ਸੀ।’ ”

Psalm 87:4 (UKJV) I will make mention of Rahab and Babylon to them that know me: behold Philistia, and Tyre, with Ethiopia; this man was born there.

2ਯਾਹਵੇਹ ਸੀਯੋਨ ਦੇ ਦਰਵਾਜ਼ਿਆਂ ਨੂੰ ਯਾਕੋਬ ਦੇ ਹੋਰ ਸਾਰੇ ਘਰਾਂ ਨਾਲੋਂ ਵੱਧ ਪਿਆਰ ਕਰਦਾ ਹੈ।

3ਪਰਮੇਸ਼ਵਰ ਦੇ ਸ਼ਹਿਰ, ਤੇਰੇ ਬਾਰੇ ਸ਼ਾਨਦਾਰ ਗੱਲਾਂ ਕਹੀਆਂ ਜਾਂਦੀਆਂ ਹਨ!

4“ਮੈਂ ਰਾਹਾਬ ਅਤੇ ਬਾਬੇਲ ਨੂੰ, ਉਹਨਾਂ ਲੋਕਾਂ ਵਿੱਚ ਦਰਜ ਕਰਾਂਗਾ ਜੋ ਮੈਨੂੰ ਮੰਨਦੇ ਹਨ, ਫ਼ਲਿਸਤੀਆਂ ਨੂੰ ਵੀ ਅਤੇ ਸੂਰ ਅਤੇ ਕੂਸ਼ ਨੂੰ ਵੀ, ਅਤੇ ਆਖਾਂਗਾ, ‘ਇਹ ਸੀਯੋਨ ਵਿੱਚ ਜੰਮਿਆ ਸੀ।’ ”

5ਅਸਲ ਵਿੱਚ ਸੀਯੋਨ ਬਾਰੇ ਕਿਹਾ ਜਾਵੇਗਾ, “ਇਹ ਵੀ ਅਤੇ ਉਹ ਵੀ ਉੱਥੇ ਜੰਮੇ ਹਨ, ਅਤੇ ਅੱਤ ਮਹਾਨ ਉਸ ਨੂੰ ਕਾਇਮ ਕਰੇਗਾ।”

6ਜਦੋਂ ਯਾਹਵੇਹ ਆਪਣੇ ਲੋਕਾਂ ਦੀ ਗਿਣਤੀ ਕਰੇਗਾ ਤਾਂ ਉਹ ਲਿਖੇਗਾ: “ਇਹ ਸੀਯੋਨ ਵਿੱਚ ਜੰਮਿਆ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.