ਜ਼ਬੂਰਾਂ 88

ਪਰ ਹੇ ਯਾਹਵੇਹ ਮੈਂ ਤੇਰੇ ਅੱਗੇ ਮਦਦ ਲਈ ਪੁਕਾਰਦਾ ਹਾਂ, ਸਵੇਰ ਨੂੰ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ।

Psalm 88:13 (UKJV) But unto you have I cried, O LORD; and in the morning shall my prayer prevent you.

11ਕੀ ਕਬਰ ਵਿੱਚ ਤੇਰੀ ਦਯਾ ਦਾ ਐਲਾਨ, ਕੀਤਾ ਗਿਆ ਹੈ? ਅਤੇ ਕੀ ਨਰਕ ਵਿੱਚ ਤੇਰੀ ਵਫ਼ਾਦਾਰੀ ਦਾ ਵਰਣਨ ਹੋਵੇਗਾ?

12ਕੀ ਤੁਹਾਡੇ ਅਚਰਜ ਕੰਮ ਹਨੇਰੇ ਦੇ ਸਥਾਨ ਵਿੱਚ, ਅਤੇ ਤੁਹਾਡੇ ਧਰਮ ਦੇ ਕੰਮ ਭੁੱਲ ਦੀ ਧਰਤੀ ਵਿੱਚ ਜਾਣੇ ਜਾਂਦੇ ਹਨ?

13ਪਰ ਹੇ ਯਾਹਵੇਹ ਮੈਂ ਤੇਰੇ ਅੱਗੇ ਮਦਦ ਲਈ ਪੁਕਾਰਦਾ ਹਾਂ, ਸਵੇਰ ਨੂੰ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ।

14ਹੇ ਯਾਹਵੇਹ, ਤੂੰ ਕਿਉਂ ਮੈਨੂੰ ਤਿਆਗ ਦਿੱਤਾ ਹੈ, ਅਤੇ ਮੈਥੋਂ ਆਪਣਾ ਮੂੰਹ ਕਿਉਂ ਲਕਾਉਂਦਾ ਹੈ?

15ਮੈਂ ਆਪਣੀ ਜਵਾਨੀ ਤੋਂ ਦੁੱਖ ਝੱਲਿਆ ਅਤੇ ਮੌਤ ਦੇ ਨੇੜੇ ਹਾਂ; ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.