ਜ਼ਬੂਰਾਂ 96

ਯਾਹਵੇਹ ਲਈ ਗਾਓ, ਉਸਦੇ ਨਾਮ ਦੀ ਉਸਤਤ ਕਰੋ; ਹਰ ਦਿਨ ਉਸਦੀ ਮੁਕਤੀ ਦਾ ਪ੍ਰਚਾਰ ਕਰੋ।

Psalm 96:2 (UKJV) Sing unto the LORD, bless his name; show forth his salvation from day to day.

1ਯਾਹਵੇਹ ਲਈ ਇੱਕ ਨਵਾਂ ਗੀਤ ਗਾਓ; ਹੇ ਸਾਰੀ ਧਰਤੀ ਯਾਹਵੇਹ ਲਈ ਗਾਓ।

2ਯਾਹਵੇਹ ਲਈ ਗਾਓ, ਉਸਦੇ ਨਾਮ ਦੀ ਉਸਤਤ ਕਰੋ; ਹਰ ਦਿਨ ਉਸਦੀ ਮੁਕਤੀ ਦਾ ਪ੍ਰਚਾਰ ਕਰੋ।

3ਕੌਮਾਂ ਵਿੱਚ ਉਸ ਦੀ ਮਹਿਮਾ, ਅਤੇ ਸਾਰੀਆਂ ਕੌਮਾਂ ਵਿੱਚ ਉਸ ਦੇ ਅਚਰਜ ਕੰਮਾਂ ਦਾ ਪਰਚਾਰ ਕਰੋ।

4ਕਿਉਂਕਿ ਯਾਹਵੇਹ ਮਹਾਨ ਅਤੇ ਉਸਤਤ ਦੇ ਯੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅਦਾਇਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.