ਜ਼ਬੂਰਾਂ 96

ਹੇ ਕੌਮਾਂ ਦੇ ਸਾਰੇ ਘਰਾਣੇ ਯਾਹਵੇਹ ਨੂੰ ਮੰਨੋ, ਯਾਹਵੇਹ ਦੀ ਮਹਿਮਾ ਅਤੇ ਤਾਕਤ ਦਾ ਧੰਨਵਾਦ ਕਰੋ।

Psalm 96:7 (UKJV) Give unto the LORD, O all of you families of the people, give unto the LORD glory and strength.

5ਕਿਉਂਕਿ ਕੌਮਾਂ ਦੇ ਸਾਰੇ ਦੇਵਤੇ ਮੂਰਤੀਆਂ ਹਨ, ਪਰ ਯਾਹਵੇਹ ਨੇ ਅਕਾਸ਼ ਬਣਾਏ ਹਨ।

6ਸ਼ਾਨ ਅਤੇ ਪਰਤਾਪ ਉਹ ਦੇ ਅੱਗੇ ਹੈ। ਸਮਰੱਥਾ ਅਤੇ ਮਹਿਮਾ ਉਸ ਦੇ ਪਵਿੱਤਰ ਅਸਥਾਨ ਵਿੱਚ ਹੈ।

7ਹੇ ਕੌਮਾਂ ਦੇ ਸਾਰੇ ਘਰਾਣੇ ਯਾਹਵੇਹ ਨੂੰ ਮੰਨੋ, ਯਾਹਵੇਹ ਦੀ ਮਹਿਮਾ ਅਤੇ ਤਾਕਤ ਦਾ ਧੰਨਵਾਦ ਕਰੋ।

8ਯਾਹਵੇਹ ਨੂੰ ਉਸ ਦੇ ਨਾਮ ਦੇ ਕਾਰਨ ਮਹਿਮਾ ਦਿਓ, ਭੇਟ ਲੈ ਕੇ ਉਸਦੀ ਹਜ਼ੂਰੀ ਦੇ ਵਿੱਚ ਆਓ।

9ਉਸਦੀ ਪਵਿੱਤਰਤਾ ਦੀ ਸ਼ਾਨ ਵਿੱਚ ਯਾਹਵੇਹ ਦੀ ਉਪਾਸਨਾ ਕਰੋ; ਹੇ ਸਾਰੀ ਧਰਤੀ ਉਸ ਦੇ ਅੱਗੇ ਕੰਬ ਜਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.