ਜ਼ਬੂਰਾਂ 96

ਉਸਦੀ ਪਵਿੱਤਰਤਾ ਦੀ ਸ਼ਾਨ ਵਿੱਚ ਯਾਹਵੇਹ ਦੀ ਉਪਾਸਨਾ ਕਰੋ; ਹੇ ਸਾਰੀ ਧਰਤੀ ਉਸ ਦੇ ਅੱਗੇ ਕੰਬ ਜਾਓ।

Psalm 96:9 (UKJV) O worship the LORD in the beauty of holiness: fear before him, all the earth.

7ਹੇ ਕੌਮਾਂ ਦੇ ਸਾਰੇ ਘਰਾਣੇ ਯਾਹਵੇਹ ਨੂੰ ਮੰਨੋ, ਯਾਹਵੇਹ ਦੀ ਮਹਿਮਾ ਅਤੇ ਤਾਕਤ ਦਾ ਧੰਨਵਾਦ ਕਰੋ।

8ਯਾਹਵੇਹ ਨੂੰ ਉਸ ਦੇ ਨਾਮ ਦੇ ਕਾਰਨ ਮਹਿਮਾ ਦਿਓ, ਭੇਟ ਲੈ ਕੇ ਉਸਦੀ ਹਜ਼ੂਰੀ ਦੇ ਵਿੱਚ ਆਓ।

9ਉਸਦੀ ਪਵਿੱਤਰਤਾ ਦੀ ਸ਼ਾਨ ਵਿੱਚ ਯਾਹਵੇਹ ਦੀ ਉਪਾਸਨਾ ਕਰੋ; ਹੇ ਸਾਰੀ ਧਰਤੀ ਉਸ ਦੇ ਅੱਗੇ ਕੰਬ ਜਾਓ।

10ਕੌਮਾਂ ਵਿੱਚ ਆਖੋ, “ਯਾਹਵੇਹ ਰਾਜ ਕਰਦਾ ਹੈ।” ਸੰਸਾਰ ਦ੍ਰਿੜਤਾ ਨਾਲ ਸਥਾਪਿਤ ਹੈ, ਇਸਨੂੰ ਹਿਲਾਇਆ ਨਹੀਂ ਜਾ ਸਕਦਾ; ਉਹ ਲੋਕਾਂ ਦਾ ਨਿਆਂ ਨਾਲ ਇਨਸਾਫ਼ ਕਰੇਗਾ।

11ਅਕਾਸ਼ ਅਨੰਦ ਹੋਣ, ਧਰਤੀ ਖੁਸ਼ ਹੋਵੇ; ਸਮੁੰਦਰ ਅਤੇ ਸਭ ਜੋ ਉਸ ਦੇ ਵਿੱਚ ਹੈ ਗਰਜੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.