3ਉਹ ਤੇਰੇ ਮਹਾਨ ਅਤੇ ਸ਼ਾਨਦਾਰ ਨਾਮ ਦੀ ਉਸਤਤ ਕਰਨ, ਯਾਹਵੇਹ ਪਵਿੱਤਰ ਹੈ।
4ਰਾਜਾ ਬਲਵਾਨ ਹੈ ਅਤੇ ਉਹ ਨਿਆਂ ਨੂੰ ਪਿਆਰ ਕਰਦਾ ਹੈ, ਤੂੰ ਇਨਸਾਫ਼ ਦੀ ਸਥਾਪਨਾ ਕੀਤੀ ਹੈ; ਤੂੰ ਹੀ ਯਾਕੋਬ ਦੇ ਲੋਕਾਂ ਵਿੱਚ ਨਿਆਂ ਅਤੇ ਧਰਮ ਕਰਦਾ ਹੈ।
5ਯਾਹਵੇਹ ਸਾਡੇ ਪਰਮੇਸ਼ਵਰ ਦੀ ਮਹਿਮਾ ਕਰੋ, ਅਤੇ ਉਸ ਦੇ ਪੈਰਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
6ਮੋਸ਼ੇਹ ਅਤੇ ਹਾਰੋਨ ਉਸ ਦੇ ਜਾਜਕਾਂ ਵਿੱਚੋਂ ਸਨ, ਸਮੂਏਲ ਉਸ ਦੇ ਨਾਮ ਨੂੰ ਪੁਕਾਰਨ ਵਾਲਿਆਂ ਵਿੱਚੋਂ ਸੀ; ਉਹਨਾਂ ਨੇ ਯਾਹਵੇਹ ਨੂੰ ਪੁਕਾਰਿਆ ਅਤੇ ਉਸ ਨੇ ਉਹਨਾਂ ਨੂੰ ਉੱਤਰ ਦਿੱਤਾ।
7ਯਾਹਵੇਹ ਨੇ ਬੱਦਲ ਦੇ ਥੰਮ੍ਹ ਵਿੱਚੋਂ ਉਹਨਾਂ ਨਾਲ ਗੱਲ ਕੀਤੀ, ਉਹਨਾਂ ਨੇ ਯਾਹਵੇਹ ਦੀਆਂ ਬਿਧੀਆਂ ਅਤੇ ਫ਼ਰਮਾਨਾਂ ਦੀ ਪਾਲਣਾ ਕੀਤੀ ਜੋ ਉਸ ਨੇ ਉਹਨਾਂ ਨੂੰ ਦਿੱਤੇ ਸਨ।