9ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸ ਨੂੰ ਕਿਹਾ ਕਿ ਮੈਨੂੰ ਛੋਟੀ ਪੋਥੀ ਦੇ ਦਿਓ। ਉਸ ਨੇ ਮੈਨੂੰ ਕਿਹਾ, “ਇਸ ਨੂੰ ਲੈ ਅਤੇ ਇਸ ਨੂੰ ਖਾ। ਇਹ ਤੇਰੇ ਪੇਟ ਨੂੰ ਖੱਟਾ ਕਰ ਦੇਵੇਗੀ, ਪਰ ‘ਤੇਰੇ ਮੂੰਹ ਵਿੱਚ ਇਹ ਸ਼ਹਿਦ ਦੀ ਤਰ੍ਹਾਂ ਮਿੱਠੀ ਹੋਵੇਗੀ।’ ”
10ਮੈਂ ਦੂਤ ਦੇ ਹੱਥ ਤੋਂ ਛੋਟੀ ਪੋਥੀ ਲੈ ਲਈ ਅਤੇ ਇਸ ਨੂੰ ਖਾ ਲਿਆ। ਇਹ ਮੇਰੇ ਮੂੰਹ ਵਿੱਚ ਸ਼ਹਿਦ ਵਰਗੀ ਮਿੱਠੀ ਸੀ, ਪਰ ਜਦੋਂ ਮੈਂ ਇਸ ਨੂੰ ਖਾ ਲਿਆ, ਮੇਰਾ ਪੇਟ ਖੱਟਾ ਹੋ ਗਿਆ।
11ਫਿਰ ਮੈਨੂੰ ਦੂਤ ਨੇ ਕਿਹਾ, “ਤੁਹਾਨੂੰ ਬਹੁਤ ਸਾਰੇ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਦੁਬਾਰਾ ਭਵਿੱਖਬਾਣੀ ਕਰਨੀ ਚਾਹੀਦੀ ਹੈ।”