ਪ੍ਰਕਾਸ਼ ਪੱਤਰ 10

ਉਸ ਨੇ ਇੱਕ ਛੋਟੀ ਜਿਹੀ ਪੋਥੀ ਫੜ੍ਹੀ ਹੋਈ ਸੀ, ਜੋ ਉਸ ਦੇ ਹੱਥ ਵਿੱਚ ਖੁੱਲ੍ਹੀ ਸੀ। ਉਸ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਅਤੇ ਖੱਬਾ ਪੈਰ ਜ਼ਮੀਨ ਤੇ ਰੱਖਿਆ,

Revelation 10:2 (UKJV) And he had in his hand a little book open: and he set his right foot upon the sea, and his left foot on the earth,

1ਇਸ ਤੋਂ ਬਾਅਦ ਮੈਂ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ। ਜੋ ਬੱਦਲ ਨੂੰ ਕੱਪੜੇ ਦੀ ਤਰ੍ਹਾਂ ਲਪੇਟੇ ਹੋਏ ਸੀ, ਉਸ ਦੇ ਸਿਰ ਦੇ ਉੱਪਰ ਇੱਕ ਇੰਦਰਧਨੁਸ਼ ਸੀ; ਉਸ ਦਾ ਚਿਹਰਾ ਸੂਰਜ ਵਰਗਾ ਸੀ ਅਤੇ ਉਸ ਦੇ ਪੈਰ ਅੱਗ ਦੇ ਥੰਮ੍ਹਾਂ ਵਰਗੇ ਸਨ।

2ਉਸ ਨੇ ਇੱਕ ਛੋਟੀ ਜਿਹੀ ਪੋਥੀ ਫੜ੍ਹੀ ਹੋਈ ਸੀ, ਜੋ ਉਸ ਦੇ ਹੱਥ ਵਿੱਚ ਖੁੱਲ੍ਹੀ ਸੀ। ਉਸ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਅਤੇ ਖੱਬਾ ਪੈਰ ਜ਼ਮੀਨ ਤੇ ਰੱਖਿਆ,

3ਅਤੇ ਉਸ ਨੇ ਸ਼ੇਰ ਦੀ ਗਰਜ ਵਾਂਗ ਉੱਚੀ ਆਵਾਜ਼ ਦਿੱਤੀ। ਜਦੋਂ ਉਸ ਨੇ ਪੁਕਾਰਿਆ ਤਾਂ ਸੱਤ ਗਰਜਾਂ ਦੀਆਂ ਆਵਾਜ਼ਾਂ ਬੋਲੀਆਂ।

4ਅਤੇ ਜਦੋਂ ਸੱਤ ਗਰਜਾਂ ਬੋਲੀਆਂ, ਮੈਂ ਲਿਖਣ ਵਾਲਾ ਸੀ; ਪਰ ਮੈਂ ਸਵਰਗ ਤੋਂ ਇੱਕ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਸੱਤਾਂ ਗਰਜਾਂ ਨੇ ਜੋ ਕਿਹਾ ਹੈ ਉਸ ਉੱਤੇ ਮੋਹਰ ਲਗਾ ਅਤੇ ਇਸ ਨੂੰ ਨਾ ਲਿਖ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.