ਪ੍ਰਕਾਸ਼ ਪੱਤਰ 10

ਫਿਰ ਜਿਸ ਦੂਤ ਨੂੰ ਮੈਂ ਸਮੁੰਦਰ ਅਤੇ ਜ਼ਮੀਨ ਤੇ ਖੜ੍ਹਾ ਵੇਖਿਆ ਸੀ ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉਠਾਇਆ।

Revelation 10:5 (UKJV) And the angel which I saw stand upon the sea and upon the earth lifted up his hand to heaven,

3ਅਤੇ ਉਸ ਨੇ ਸ਼ੇਰ ਦੀ ਗਰਜ ਵਾਂਗ ਉੱਚੀ ਆਵਾਜ਼ ਦਿੱਤੀ। ਜਦੋਂ ਉਸ ਨੇ ਪੁਕਾਰਿਆ ਤਾਂ ਸੱਤ ਗਰਜਾਂ ਦੀਆਂ ਆਵਾਜ਼ਾਂ ਬੋਲੀਆਂ।

4ਅਤੇ ਜਦੋਂ ਸੱਤ ਗਰਜਾਂ ਬੋਲੀਆਂ, ਮੈਂ ਲਿਖਣ ਵਾਲਾ ਸੀ; ਪਰ ਮੈਂ ਸਵਰਗ ਤੋਂ ਇੱਕ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਸੱਤਾਂ ਗਰਜਾਂ ਨੇ ਜੋ ਕਿਹਾ ਹੈ ਉਸ ਉੱਤੇ ਮੋਹਰ ਲਗਾ ਅਤੇ ਇਸ ਨੂੰ ਨਾ ਲਿਖ।”

5ਫਿਰ ਜਿਸ ਦੂਤ ਨੂੰ ਮੈਂ ਸਮੁੰਦਰ ਅਤੇ ਜ਼ਮੀਨ ਤੇ ਖੜ੍ਹਾ ਵੇਖਿਆ ਸੀ ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉਠਾਇਆ।

6ਅਤੇ ਉਸ ਨੇ ਪਰਮੇਸ਼ਵਰ ਦੀ ਸਹੁੰ ਖਾਧੀ ਜੋ ਸਦਾ ਅਤੇ ਸਦਾ ਲਈ ਜੀਉਂਦੇ ਹਨ, ਜਿਨ੍ਹਾਂ ਨੇ ਅਕਾਸ਼ ਅਤੇ ਉਹਨਾਂ ਵਿੱਚ ਜੋ ਕੁਝ ਹੈ, ਧਰਤੀ ਅਤੇ ਜੋ ਕੁਝ ਇਸ ਵਿੱਚ ਹੈ ਅਤੇ ਸਮੁੰਦਰ ਅਤੇ ਜੋ ਕੁਝ ਇਸ ਵਿੱਚ ਹੈ, ਬਣਾਇਆ ਅਤੇ ਕਿਹਾ, “ਹੁਣ ਹੋਰ ਦੇਰੀ ਨਹੀਂ ਹੋਵੇਗੀ!

7ਪਰ ਜਿਨ੍ਹਾਂ ਦਿਨਾਂ ਵਿੱਚ ਸੱਤਵਾਂ ਦੂਤ ਆਪਣੀ ਤੁਰ੍ਹੀ ਵਜਾਉਣ ਵਾਲਾ ਹੈ, ਪਰਮੇਸ਼ਵਰ ਦਾ ਭੇਤ ਪੂਰਾ ਹੋ ਜਾਵੇਗਾ, ਜਿਵੇਂ ਉਹਨਾਂ ਨੇ ਆਪਣੇ ਸੇਵਕਾਂ ਨਬੀਆਂ ਨੂੰ ਦੱਸਿਆ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.