ਪ੍ਰਕਾਸ਼ ਪੱਤਰ 10

ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸ ਨੂੰ ਕਿਹਾ ਕਿ ਮੈਨੂੰ ਛੋਟੀ ਪੋਥੀ ਦੇ ਦਿਓ। ਉਸ ਨੇ ਮੈਨੂੰ ਕਿਹਾ, “ਇਸ ਨੂੰ ਲੈ ਅਤੇ ਇਸ ਨੂੰ ਖਾ। ਇਹ ਤੇਰੇ ਪੇਟ ਨੂੰ ਖੱਟਾ ਕਰ ਦੇਵੇਗੀ, ਪਰ ‘ਤੇਰੇ ਮੂੰਹ ਵਿੱਚ ਇਹ ਸ਼ਹਿਦ ਦੀ ਤਰ੍ਹਾਂ ਮਿੱਠੀ ਹੋਵੇਗੀ।’ ”

Revelation 10:9 (UKJV) And I went unto the angel, and said unto him, Give me the little book. And he said unto me, Take it, and eat it up; and it shall make your belly bitter, but it shall be in your mouth sweet as honey.

7ਪਰ ਜਿਨ੍ਹਾਂ ਦਿਨਾਂ ਵਿੱਚ ਸੱਤਵਾਂ ਦੂਤ ਆਪਣੀ ਤੁਰ੍ਹੀ ਵਜਾਉਣ ਵਾਲਾ ਹੈ, ਪਰਮੇਸ਼ਵਰ ਦਾ ਭੇਤ ਪੂਰਾ ਹੋ ਜਾਵੇਗਾ, ਜਿਵੇਂ ਉਹਨਾਂ ਨੇ ਆਪਣੇ ਸੇਵਕਾਂ ਨਬੀਆਂ ਨੂੰ ਦੱਸਿਆ ਸੀ।”

8ਫਿਰ ਉਹ ਆਵਾਜ਼ ਜੋ ਮੈਂ ਸਵਰਗ ਤੋਂ ਸੁਣੀ ਸੀ ਮੇਰੇ ਨਾਲ ਇੱਕ ਵਾਰ ਫਿਰ ਬੋਲੀ: “ਜਾਓ, ਉਹ ਪੱਤਰੀ ਲਵੋ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਹੋਈ ਹੈ ਜੋ ਸਮੁੰਦਰ ਅਤੇ ਜ਼ਮੀਨ ਉੱਤੇ ਖੜ੍ਹਾ ਹੈ।”

9ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸ ਨੂੰ ਕਿਹਾ ਕਿ ਮੈਨੂੰ ਛੋਟੀ ਪੋਥੀ ਦੇ ਦਿਓ। ਉਸ ਨੇ ਮੈਨੂੰ ਕਿਹਾ, “ਇਸ ਨੂੰ ਲੈ ਅਤੇ ਇਸ ਨੂੰ ਖਾ। ਇਹ ਤੇਰੇ ਪੇਟ ਨੂੰ ਖੱਟਾ ਕਰ ਦੇਵੇਗੀ, ਪਰ ‘ਤੇਰੇ ਮੂੰਹ ਵਿੱਚ ਇਹ ਸ਼ਹਿਦ ਦੀ ਤਰ੍ਹਾਂ ਮਿੱਠੀ ਹੋਵੇਗੀ।’ ”

10ਮੈਂ ਦੂਤ ਦੇ ਹੱਥ ਤੋਂ ਛੋਟੀ ਪੋਥੀ ਲੈ ਲਈ ਅਤੇ ਇਸ ਨੂੰ ਖਾ ਲਿਆ। ਇਹ ਮੇਰੇ ਮੂੰਹ ਵਿੱਚ ਸ਼ਹਿਦ ਵਰਗੀ ਮਿੱਠੀ ਸੀ, ਪਰ ਜਦੋਂ ਮੈਂ ਇਸ ਨੂੰ ਖਾ ਲਿਆ, ਮੇਰਾ ਪੇਟ ਖੱਟਾ ਹੋ ਗਿਆ।

11ਫਿਰ ਮੈਨੂੰ ਦੂਤ ਨੇ ਕਿਹਾ, “ਤੁਹਾਨੂੰ ਬਹੁਤ ਸਾਰੇ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਦੁਬਾਰਾ ਭਵਿੱਖਬਾਣੀ ਕਰਨੀ ਚਾਹੀਦੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.