ਪ੍ਰਕਾਸ਼ ਪੱਤਰ 13

ਇਸ ਨੇ ਪਹਿਲੇ ਜਾਨਵਰ ਦੇ ਸਾਰੇ ਅਧਿਕਾਰਾਂ ਦੀ ਵਰਤੋਂ ਆਪਣੀ ਤਰਫੋਂ ਕੀਤੀ ਅਤੇ ਧਰਤੀ ਅਤੇ ਇਸ ਦੇ ਵਾਸੀਆਂ ਨੂੰ ਪਹਿਲੇ ਜਾਨਵਰ ਦੀ ਪੂਜਾ ਕਰਨ ਲਈ ਮਜਬੂਰ ਕੀਤਾ, ਜਿਸ ਦਾ ਘਾਤਕ ਜ਼ਖਮ ਭਰ ਗਿਆ ਸੀ।

Revelation 13:12 (UKJV) And he execises all the power of the first beast before him, and causes the earth and them which dwell therein to worship the first beast, whose deadly wound was healed.

10“ਜੇ ਕਿਸੇ ਨੂੰ ਕੈਦ ਵਿੱਚ ਜਾਣਾ ਹੈ, ਤਾਂ ਕੈਦ ਵਿੱਚ ਉਹ ਜਾਣਗੇ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਤਾਂ ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ।” ਇਸ ਲਈ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਅਤੇ ਵਫ਼ਾਦਾਰੀ ਦੀ ਮੰਗ ਕੀਤੀ ਜਾਂਦੀ ਹੈ।

11ਫਿਰ ਮੈਂ ਇੱਕ ਦੂਸਰਾ ਦਰਿੰਦਾ ਦੇਖਿਆ, ਜੋ ਧਰਤੀ ਤੋਂ ਬਾਹਰ ਆ ਰਿਹਾ ਸੀ। ਇਸ ਦੇ ਲੇਲੇ ਵਰਗੇ ਦੋ ਸਿੰਗ ਸਨ, ਪਰ ਇਹ ਅਜਗਰ ਵਾਂਗ ਬੋਲਦਾ ਸੀ।

12ਇਸ ਨੇ ਪਹਿਲੇ ਜਾਨਵਰ ਦੇ ਸਾਰੇ ਅਧਿਕਾਰਾਂ ਦੀ ਵਰਤੋਂ ਆਪਣੀ ਤਰਫੋਂ ਕੀਤੀ ਅਤੇ ਧਰਤੀ ਅਤੇ ਇਸ ਦੇ ਵਾਸੀਆਂ ਨੂੰ ਪਹਿਲੇ ਜਾਨਵਰ ਦੀ ਪੂਜਾ ਕਰਨ ਲਈ ਮਜਬੂਰ ਕੀਤਾ, ਜਿਸ ਦਾ ਘਾਤਕ ਜ਼ਖਮ ਭਰ ਗਿਆ ਸੀ।

13ਅਤੇ ਇਸ ਨੇ ਮਹਾਨ ਸੰਕੇਤ ਦਿੱਤੇ, ਇੱਥੋ ਤੱਕ ਕਿ ਲੋਕਾਂ ਦੇ ਦੇਖਦੇ ਹੀ ਉਹ ਸਵਰਗ ਤੋਂ ਧਰਤੀ ਤੇ ਅੱਗ ਬਰਸਾ ਦਿੰਦਾ ਸੀ।

14ਚਿੰਨ੍ਹਾਂ ਦੇ ਕਾਰਨ ਇਸ ਨੂੰ ਪਹਿਲੇ ਜਾਨਵਰ ਦੀ ਤਰਫੋਂ ਪ੍ਰਦਰਸ਼ਨ ਕਰਨ ਦੀ ਸ਼ਕਤੀ ਦਿੱਤੀ ਗਈ ਸੀ, ਇਸ ਨੇ ਧਰਤੀ ਦੇ ਵਾਸੀਆਂ ਨੂੰ ਧੋਖਾ ਦਿੱਤਾ। ਇਸ ਨੇ ਉਹਨਾਂ ਨੂੰ ਉਸ ਦਰਿੰਦੇ ਦੇ ਸਨਮਾਨ ਵਿੱਚ ਇੱਕ ਚਿੱਤਰ ਸਥਾਪਤ ਕਰਨ ਦਾ ਆਦੇਸ਼ ਦਿੱਤਾ ਜੋ ਤਲਵਾਰ ਨਾਲ ਜ਼ਖਮੀ ਹੋਇਆ ਸੀ ਅਤੇ ਫਿਰ ਵੀ ਜੀਉਂਦਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.