ਪ੍ਰਕਾਸ਼ ਪੱਤਰ 13

ਇਸ ਨੇ ਆਪਣਾ ਮੂੰਹ ਪਰਮੇਸ਼ਵਰ ਦੀ ਨਿੰਦਿਆ ਕਰਨ ਅਤੇ ਉਸ ਦੇ ਨਾਮ ਅਤੇ ਉਸ ਦੇ ਨਿਵਾਸ ਸਥਾਨ ਅਤੇ ਸਵਰਗ ਵਿੱਚ ਰਹਿਣ ਵਾਲਿਆਂ ਦੀ ਬਦਨਾਮੀ ਕਰਨ ਲਈ ਖੋਲ੍ਹਿਆ।

Revelation 13:6 (UKJV) And he opened his mouth in blasphemy against God, to blaspheme his name, and his tabernacle, and them that dwell in heaven.

4ਲੋਕ ਅਜਗਰ ਦੀ ਪੂਜਾ ਕਰਦੇ ਸਨ ਕਿਉਂਕਿ ਉਸ ਨੇ ਜਾਨਵਰ ਨੂੰ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਜਾਨਵਰ ਦੀ ਪੂਜਾ ਵੀ ਕੀਤੀ ਅਤੇ ਕਹਿਣ ਲੱਗੇ, “ਇਸ ਜਾਨਵਰ ਵਰਗਾ ਕੌਣ ਹੈ? ਕੌਣ ਇਸ ਦੇ ਵਿਰੁੱਧ ਜੰਗ ਛੇੜ ਸਕਦਾ ਹੈ?”

5ਦਰਿੰਦੇ ਨੂੰ ਘੁਮੰਡੀ ਸ਼ਬਦਾਂ ਅਤੇ ਕੁਫ਼ਰ ਬੋਲਣ ਅਤੇ ਬਤਾਲੀ ਮਹੀਨਿਆਂ ਤੱਕ ਮਤਲਬ ਸਾਢੇ ਤਿੰਨ ਸਾਲਾਂ ਲਈ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਇੱਕ ਮੂੰਹ ਦਿੱਤਾ ਗਿਆ ਸੀ।

6ਇਸ ਨੇ ਆਪਣਾ ਮੂੰਹ ਪਰਮੇਸ਼ਵਰ ਦੀ ਨਿੰਦਿਆ ਕਰਨ ਅਤੇ ਉਸ ਦੇ ਨਾਮ ਅਤੇ ਉਸ ਦੇ ਨਿਵਾਸ ਸਥਾਨ ਅਤੇ ਸਵਰਗ ਵਿੱਚ ਰਹਿਣ ਵਾਲਿਆਂ ਦੀ ਬਦਨਾਮੀ ਕਰਨ ਲਈ ਖੋਲ੍ਹਿਆ।

7ਇਸ ਨੂੰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਵਿਰੁੱਧ ਲੜਾਈ ਲੜਨ ਅਤੇ ਉਹਨਾਂ ਨੂੰ ਜਿੱਤਣ ਦੀ ਸ਼ਕਤੀ ਦਿੱਤੀ ਗਈ ਸੀ। ਅਤੇ ਇਸ ਨੂੰ ਹਰ ਕਬੀਲੇ, ਲੋਕਾਂ, ਭਾਸ਼ਾ ਅਤੇ ਕੌਮ ਉੱਤੇ ਅਧਿਕਾਰ ਦਿੱਤਾ ਗਿਆ ਸੀ।

8ਅਤੇ ਧਰਤੀ ਦੇ ਸਾਰੇ ਵਸਨੀਕ ਜਾਨਵਰ ਦੀ ਪੂਜਾ ਕਰਨਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਕਿਤਾਬ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਸੰਸਾਰ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.