6ਇਸ ਨੇ ਆਪਣਾ ਮੂੰਹ ਪਰਮੇਸ਼ਵਰ ਦੀ ਨਿੰਦਿਆ ਕਰਨ ਅਤੇ ਉਸ ਦੇ ਨਾਮ ਅਤੇ ਉਸ ਦੇ ਨਿਵਾਸ ਸਥਾਨ ਅਤੇ ਸਵਰਗ ਵਿੱਚ ਰਹਿਣ ਵਾਲਿਆਂ ਦੀ ਬਦਨਾਮੀ ਕਰਨ ਲਈ ਖੋਲ੍ਹਿਆ।
7ਇਸ ਨੂੰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਵਿਰੁੱਧ ਲੜਾਈ ਲੜਨ ਅਤੇ ਉਹਨਾਂ ਨੂੰ ਜਿੱਤਣ ਦੀ ਸ਼ਕਤੀ ਦਿੱਤੀ ਗਈ ਸੀ। ਅਤੇ ਇਸ ਨੂੰ ਹਰ ਕਬੀਲੇ, ਲੋਕਾਂ, ਭਾਸ਼ਾ ਅਤੇ ਕੌਮ ਉੱਤੇ ਅਧਿਕਾਰ ਦਿੱਤਾ ਗਿਆ ਸੀ।
8ਅਤੇ ਧਰਤੀ ਦੇ ਸਾਰੇ ਵਸਨੀਕ ਜਾਨਵਰ ਦੀ ਪੂਜਾ ਕਰਨਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਕਿਤਾਬ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਸੰਸਾਰ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।
9ਜਿਸ ਦੇ ਵੀ ਕੰਨ ਹਨ, ਉਹ ਸੁਣ ਲਵੇ।
10“ਜੇ ਕਿਸੇ ਨੂੰ ਕੈਦ ਵਿੱਚ ਜਾਣਾ ਹੈ, ਤਾਂ ਕੈਦ ਵਿੱਚ ਉਹ ਜਾਣਗੇ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਤਾਂ ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ।” ਇਸ ਲਈ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਅਤੇ ਵਫ਼ਾਦਾਰੀ ਦੀ ਮੰਗ ਕੀਤੀ ਜਾਂਦੀ ਹੈ।