ਪ੍ਰਕਾਸ਼ ਪੱਤਰ 14

ਉਹ ਵੀ, ਪਰਮੇਸ਼ਵਰ ਦੇ ਕਹਿਰ ਦਾ ਦਾਖਰਸ ਪੀਣਗੇ, ਜੋ ਉਸ ਦੇ ਕ੍ਰੋਧ ਦੇ ਪਿਆਲੇ ਵਿੱਚ ਪੂਰੀ ਤਾਕਤ ਪਾ ਦਿੱਤੀ ਗਈ ਹੈ। ਪਵਿੱਤਰ ਦੂਤਾਂ ਅਤੇ ਲੇਲੇ ਦੀ ਮੌਜੂਦਗੀ ਵਿੱਚ ਉਹਨਾਂ ਨੂੰ ਬਲਦੀ ਗੰਧਕ ਨਾਲ ਤਸੀਹੇ ਦਿੱਤੇ ਜਾਣਗੇ।

Revelation 14:10 (UKJV) The same shall drink of the wine of the wrath of God, which is poured out without mixture into the cup of his indignation; and he shall be tormented with fire and brimstone in the presence of the holy angels, and in the presence of the Lamb:

8ਇੱਕ ਦੂਜਾ ਦੂਤ ਉਸ ਦੇ ਪਿੱਛੇ ਇਹ ਕਹਿੰਦੇ ਆਇਆ, “ਢਹਿ ਗਿਆ! ਢਹਿ ਗਿਆ ਮਹਾਨ ਨਗਰ ਬਾਬੇਲ, ‘ਜਿਸ ਨੇ ਆਪਣੀ ਵਿਭਚਾਰ ਦੀ ਭਿਆਨਕ ਦਾਖਰਸ ਸਾਰੀਆਂ ਕੌਮਾਂ ਨੂੰ ਪਿਆਈ ਸੀ।’ ”

9ਇੱਕ ਤੀਜਾ ਦੂਤ ਉਹਨਾਂ ਦੇ ਮਗਰ ਆਇਆ ਅਤੇ ਉਸ ਨੇ ਉੱਚੀ ਆਵਾਜ਼ ਵਿੱਚ ਕਿਹਾ: “ਜੇ ਕੋਈ ਜਾਨਵਰ ਅਤੇ ਉਸ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਇਸ ਦਾ ਨਿਸ਼ਾਨ ਪਾਉਂਦਾ ਹੈ,

10ਉਹ ਵੀ, ਪਰਮੇਸ਼ਵਰ ਦੇ ਕਹਿਰ ਦਾ ਦਾਖਰਸ ਪੀਣਗੇ, ਜੋ ਉਸ ਦੇ ਕ੍ਰੋਧ ਦੇ ਪਿਆਲੇ ਵਿੱਚ ਪੂਰੀ ਤਾਕਤ ਪਾ ਦਿੱਤੀ ਗਈ ਹੈ। ਪਵਿੱਤਰ ਦੂਤਾਂ ਅਤੇ ਲੇਲੇ ਦੀ ਮੌਜੂਦਗੀ ਵਿੱਚ ਉਹਨਾਂ ਨੂੰ ਬਲਦੀ ਗੰਧਕ ਨਾਲ ਤਸੀਹੇ ਦਿੱਤੇ ਜਾਣਗੇ।

11ਅਤੇ ਉਹਨਾਂ ਦੇ ਕਸ਼ਟ ਦਾ ਧੂੰਆਂ ਸਦਾ ਅਤੇ ਸਦਾ ਲਈ ਉੱਠੇਗਾ। ਉਹਨਾਂ ਲੋਕਾਂ ਲਈ ਦਿਨ ਜਾਂ ਰਾਤ ਕੋਈ ਆਰਾਮ ਨਹੀਂ ਹੋਵੇਗਾ ਜੋ ਜਾਨਵਰ ਅਤੇ ਇਸ ਦੇ ਚਿੱਤਰ ਦੀ ਪੂਜਾ ਕਰਦੇ ਹਨ, ਜਾਂ ਕਿਸੇ ਵੀ ਵਿਅਕਤੀ ਲਈ ਜੋ ਇਸ ਦੇ ਨਾਮ ਦਾ ਨਿਸ਼ਾਨ ਪ੍ਰਾਪਤ ਕਰਦਾ ਹੈ।”

12ਇਹ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਦੀ ਮੰਗ ਕਰਦਾ ਹੈ ਜੋ ਉਸ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਅਤੇ ਯਿਸ਼ੂ ਦੇ ਪ੍ਰਤੀ ਵਫ਼ਾਦਾਰ ਰਹਿੰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.