9ਇੱਕ ਤੀਜਾ ਦੂਤ ਉਹਨਾਂ ਦੇ ਮਗਰ ਆਇਆ ਅਤੇ ਉਸ ਨੇ ਉੱਚੀ ਆਵਾਜ਼ ਵਿੱਚ ਕਿਹਾ: “ਜੇ ਕੋਈ ਜਾਨਵਰ ਅਤੇ ਉਸ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਇਸ ਦਾ ਨਿਸ਼ਾਨ ਪਾਉਂਦਾ ਹੈ,
10ਉਹ ਵੀ, ਪਰਮੇਸ਼ਵਰ ਦੇ ਕਹਿਰ ਦਾ ਦਾਖਰਸ ਪੀਣਗੇ, ਜੋ ਉਸ ਦੇ ਕ੍ਰੋਧ ਦੇ ਪਿਆਲੇ ਵਿੱਚ ਪੂਰੀ ਤਾਕਤ ਪਾ ਦਿੱਤੀ ਗਈ ਹੈ। ਪਵਿੱਤਰ ਦੂਤਾਂ ਅਤੇ ਲੇਲੇ ਦੀ ਮੌਜੂਦਗੀ ਵਿੱਚ ਉਹਨਾਂ ਨੂੰ ਬਲਦੀ ਗੰਧਕ ਨਾਲ ਤਸੀਹੇ ਦਿੱਤੇ ਜਾਣਗੇ।
11ਅਤੇ ਉਹਨਾਂ ਦੇ ਕਸ਼ਟ ਦਾ ਧੂੰਆਂ ਸਦਾ ਅਤੇ ਸਦਾ ਲਈ ਉੱਠੇਗਾ। ਉਹਨਾਂ ਲੋਕਾਂ ਲਈ ਦਿਨ ਜਾਂ ਰਾਤ ਕੋਈ ਆਰਾਮ ਨਹੀਂ ਹੋਵੇਗਾ ਜੋ ਜਾਨਵਰ ਅਤੇ ਇਸ ਦੇ ਚਿੱਤਰ ਦੀ ਪੂਜਾ ਕਰਦੇ ਹਨ, ਜਾਂ ਕਿਸੇ ਵੀ ਵਿਅਕਤੀ ਲਈ ਜੋ ਇਸ ਦੇ ਨਾਮ ਦਾ ਨਿਸ਼ਾਨ ਪ੍ਰਾਪਤ ਕਰਦਾ ਹੈ।”
12ਇਹ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਦੀ ਮੰਗ ਕਰਦਾ ਹੈ ਜੋ ਉਸ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਅਤੇ ਯਿਸ਼ੂ ਦੇ ਪ੍ਰਤੀ ਵਫ਼ਾਦਾਰ ਰਹਿੰਦੇ ਹਨ।
13ਫਿਰ ਮੈਂ ਸਵਰਗ ਤੋਂ ਇੱਕ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਇਸ ਨੂੰ ਲਿਖ: ਧੰਨ ਹਨ ਉਹ ਮੁਰਦੇ ਜੋ ਹੁਣ ਤੋਂ ਪ੍ਰਭੂ ਵਿੱਚ ਮਰਦੇ ਹਨ।” ਪਰਮੇਸ਼ਵਰ ਦਾ ਆਤਮਾ ਕਹਿੰਦਾ ਹੈ, “ਹਾਂ, ਉਹ ਆਪਣੀ ਮਿਹਨਤ ਤੋਂ ਆਰਾਮ ਕਰਨਗੇ, ਕਿਉਂਕਿ ਉਹਨਾਂ ਦੇ ਕੰਮ ਉਹਨਾਂ ਦੇ ਪਿੱਛੇ ਚੱਲਣਗੇ।”