ਪ੍ਰਕਾਸ਼ ਪੱਤਰ 14

ਇਹ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਦੀ ਮੰਗ ਕਰਦਾ ਹੈ ਜੋ ਉਸ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਅਤੇ ਯਿਸ਼ੂ ਦੇ ਪ੍ਰਤੀ ਵਫ਼ਾਦਾਰ ਰਹਿੰਦੇ ਹਨ।

Revelation 14:12 (UKJV) Here is the patience of the saints: here are they that keep the commandments of God, and the faith of Jesus.

10ਉਹ ਵੀ, ਪਰਮੇਸ਼ਵਰ ਦੇ ਕਹਿਰ ਦਾ ਦਾਖਰਸ ਪੀਣਗੇ, ਜੋ ਉਸ ਦੇ ਕ੍ਰੋਧ ਦੇ ਪਿਆਲੇ ਵਿੱਚ ਪੂਰੀ ਤਾਕਤ ਪਾ ਦਿੱਤੀ ਗਈ ਹੈ। ਪਵਿੱਤਰ ਦੂਤਾਂ ਅਤੇ ਲੇਲੇ ਦੀ ਮੌਜੂਦਗੀ ਵਿੱਚ ਉਹਨਾਂ ਨੂੰ ਬਲਦੀ ਗੰਧਕ ਨਾਲ ਤਸੀਹੇ ਦਿੱਤੇ ਜਾਣਗੇ।

11ਅਤੇ ਉਹਨਾਂ ਦੇ ਕਸ਼ਟ ਦਾ ਧੂੰਆਂ ਸਦਾ ਅਤੇ ਸਦਾ ਲਈ ਉੱਠੇਗਾ। ਉਹਨਾਂ ਲੋਕਾਂ ਲਈ ਦਿਨ ਜਾਂ ਰਾਤ ਕੋਈ ਆਰਾਮ ਨਹੀਂ ਹੋਵੇਗਾ ਜੋ ਜਾਨਵਰ ਅਤੇ ਇਸ ਦੇ ਚਿੱਤਰ ਦੀ ਪੂਜਾ ਕਰਦੇ ਹਨ, ਜਾਂ ਕਿਸੇ ਵੀ ਵਿਅਕਤੀ ਲਈ ਜੋ ਇਸ ਦੇ ਨਾਮ ਦਾ ਨਿਸ਼ਾਨ ਪ੍ਰਾਪਤ ਕਰਦਾ ਹੈ।”

12ਇਹ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਦੀ ਮੰਗ ਕਰਦਾ ਹੈ ਜੋ ਉਸ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਅਤੇ ਯਿਸ਼ੂ ਦੇ ਪ੍ਰਤੀ ਵਫ਼ਾਦਾਰ ਰਹਿੰਦੇ ਹਨ।

13ਫਿਰ ਮੈਂ ਸਵਰਗ ਤੋਂ ਇੱਕ ਆਵਾਜ਼ ਨੂੰ ਇਹ ਕਹਿੰਦੇ ਸੁਣਿਆ, “ਇਸ ਨੂੰ ਲਿਖ: ਧੰਨ ਹਨ ਉਹ ਮੁਰਦੇ ਜੋ ਹੁਣ ਤੋਂ ਪ੍ਰਭੂ ਵਿੱਚ ਮਰਦੇ ਹਨ।” ਪਰਮੇਸ਼ਵਰ ਦਾ ਆਤਮਾ ਕਹਿੰਦਾ ਹੈ, “ਹਾਂ, ਉਹ ਆਪਣੀ ਮਿਹਨਤ ਤੋਂ ਆਰਾਮ ਕਰਨਗੇ, ਕਿਉਂਕਿ ਉਹਨਾਂ ਦੇ ਕੰਮ ਉਹਨਾਂ ਦੇ ਪਿੱਛੇ ਚੱਲਣਗੇ।”

14ਮੈਂ ਵੇਖਿਆ ਅਤੇ ਮੇਰੇ ਸਾਹਮਣੇ ਇੱਕ ਚਿੱਟਾ ਬੱਦਲ ਸੀ ਅਤੇ ਉਸ ਬੱਦਲ ਉੱਤੇ ਇੱਕ ਮਨੁੱਖ ਦੇ ਪੁੱਤਰ ਵਰਗਾ ਬੈਠਾ ਸੀ ਜਿਸ ਦੇ ਸਿਰ ਤੇ ਸੋਨੇ ਦਾ ਮੁਕਟ ਸੀ ਅਤੇ ਉਸ ਦੇ ਹੱਥ ਵਿੱਚ ਇੱਕ ਤਿੱਖੀ ਦਾਤਰੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.